ਦੀਵਾਲੀ ’ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ
12:37 PM Nov 09, 2023 IST
Advertisement
ਜੋਗਿੰਦਰ ਸਿੰਘ ਮਾਨ
ਮਾਨਸਾ, 9 ਨਵੰਬਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ 'ਤੇ ਰਿਲੀਜ਼ ਹੋਵੇਗਾ। ਇਸ ਸਬੰਧੀ ਉਨ੍ਹਾਂ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ 'ਤੇ ਰਿਲੀਜ਼ ਕੀਤਾ ਹੈ ਅਤੇ ਦੀਵਾਲੀ 'ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਰਿਲੀਜ਼ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਪਤਿਾ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਆਪਣੀ ਆਵਾਜ਼ ਨਾਲ ਅੱਜ ਵੀ ਲੋਕਾਂ ਵਿਚ ਜ਼ਿੰਦਾ ਹੈ।
Advertisement
Advertisement