ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ‘ਡਰਿੱਪੀ’ ਰਿਲੀਜ਼

06:35 AM Feb 03, 2024 IST

ਪੱਤਰ ਪ੍ਰੇਰਕ
ਮਾਨਸਾ, 2 ਫਰਵਰੀ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਡਰਿੱਪੀ’ ਰਿਲੀਜ਼ ਹੋ ਗਿਆ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ 50 ਹਜ਼ਾਰ ਤੋਂ ਵੱਧ ਲੋਕ ਇਸ ਗੀਤ ਦੀ ਉਡੀਕ ਕਰ ਰਹੇ ਸਨ ਅਤੇ ਰਿਲੀਜ਼ ਹੋਣ ਤੋਂ ਇਕ ਘੰਟੇ ਬਾਅਦ ਹੀ ਗੀਤ ਨੂੰ 9.73 ਲੱਖ ਤੋਂ ਵੱਧ ਵਿਊ ਮਿਲ ਚੁੱਕੇ ਸਨ। ਇਸ ਦੇ ਨਾਲ ਹੀ ਲਗਪਗ 4.63 ਲੱਖ ਲੋਕਾਂ ਨੇ ਇਸ ਨੂੰ ਪਸੰਦ ਕੀਤਾ ਹੈ ਅਤੇ ਦੋ ਲੱਖ ਤੋਂ ਵੱਧ ਕੁਮੈਂਟ ਆਏ ਹਨ। ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ 29 ਮਈ 2022 ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਹੋਣ ਮਗਰੋਂ ਇਹ ਛੇਵਾਂ ਗੀਤ ਰਿਲੀਜ਼ ਕੀਤਾ ਗਿਆ ਹੈ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਵੱਲੋਂ ਮੂਸੇਵਾਲਾ ਦੇ ਯੂ-ਟਿਊਬ ਚੈਨਲ ’ਤੇ ਅੱਜ ਸਵੇਰੇ ਕਰੀਬ 10 ਵਜੇ ਇਹ ਗੀਤ ਰਿਲੀਜ਼ ਕੀਤਾ ਗਿਆ ਹੈ। ਇਹ ਗੀਤ 3.17 ਮਿੰਟ ਦਾ ਹੈ।
ਗਾਣੇ ਦੀ ਵੀਡੀਓ ਐਨੀਮੇਸ਼ਨ ਨਾਲ ਤਿਆਰ ਕੀਤੀ ਗਈ ਹੈ। ਪੁੱਤਰ ਦੇ ਨਵੇਂ ਗੀਤ ਨੂੰ ਭਰਪੂਰ ਪਿਆਰ ਮਿਲਦਾ ਦੇਖ ਕੇ ਬਲਕੌਰ ਸਿੰਘ ਤੇ ਚਰਨ ਕੌਰ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਵੇਰੇ 11 ਵਜੇ ਇਹ ਗੀਤ ਯੂ-ਟਿਊਬ ’ਤੇ ਪੰਜਵੇਂ ਨੰਬਰ ’ਤੇ ਟਰੈਂਡ ਕਰ ਰਿਹਾ ਸੀ। ਪੂਰਾ ਗੀਤ ਰੈਪ ਵਾਂਗ ਗਾਇਆ ਗਿਆ ਹੈ। ਗੀਤ ਰਿਲੀਜ਼ ਕਰਨ ਸਬੰਧੀ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਇੱਕ ਪੋਸਟਰ ਸਾਂਝਾ ਕਰ ਕੇ ਜਾਣਕਾਰੀ ਦਿੱਤੀ ਸੀ।

Advertisement

Advertisement
Advertisement