For the best experience, open
https://m.punjabitribuneonline.com
on your mobile browser.
Advertisement

ਸਿੱਧੂ ਮੂਸੇਵਾਲਾ ਦਾ ਗੀਤ ‘ਡਾਇਲੇਮਾ’ ਭਲਕੇ ਹੋਵੇਗਾ ਰਿਲੀਜ਼

08:15 AM Jun 23, 2024 IST
ਸਿੱਧੂ ਮੂਸੇਵਾਲਾ ਦਾ ਗੀਤ ‘ਡਾਇਲੇਮਾ’ ਭਲਕੇ ਹੋਵੇਗਾ ਰਿਲੀਜ਼
Advertisement

ਮਾਨਸਾ (ਪੱਤਰ ਪ੍ਰੇਰਕ): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ 24 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬਰਤਾਨਵੀ ਗਾਇਕਾ ਸਟੀਫਲੋਨ ਡੌਨ ਨਾਲ ਹੈ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ ਨਹੀਂ, ਇਸ ਲਈ ਉਹ ਲੰਡਨ ਦੀਆਂ ਸੜਕਾਂ ’ਤੇ ਵੀ ਉਤਰ ਆਈ ਹੈ। ਇਸ ਗੀਤ ’ਚ ਸਟੀਫਲੋਨ ਵੀ ਸਿੱਧੂ ਲਈ ਇਨਸਾਫ਼ ਦੀ ਮੰਗ ਕਰਦੀ ਨਜ਼ਰ ਆਵੇਗੀ। ਸਟੀਫਲੋਨ ਡੌਨ ਨੇ ਗੀਤ ਦੇ ਲਾਂਚ ਹੋਣ ਤੋਂ 48 ਘੰਟੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਪੋਸਟ ਪਾਈ, ਜਿਸ ’ਚ ਲੋਕਾਂ ਨੂੰ ਲੰਡਨ ਦੇ ਸਾਊਥਾਲ ’ਚ ਪਹੁੰਚਣ ਦੀ ਅਪੀਲ ਕੀਤੀ। ਸਟੀਫਲੋਨ ਨੇ ਗੀਤ ਨੂੰ ਪ੍ਰਮੋਟ ਕਰਨ ਲਈ ਟੀ-ਸ਼ਰਟਾਂ ਪ੍ਰਿੰਟ ਕਰਵਾਈਆਂ ਹਨ ਜਿਸ ਵਿਚ ਇਕ ਪਾਸੇ ਉਸ ਦੀ ਅਤੇ ਪਿਛਲੇ ਪਾਸੇ ਸਿੱਧੂ ਮੂਸੇਵਾਲਾ ਦੀ ਤਸਵੀਰ ਛਪੀ ਹੈ।

Advertisement

Advertisement
Advertisement
Author Image

sukhwinder singh

View all posts

Advertisement