ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਜਥੇਬੰਦੀ ਸਿੱਧੂਪੁਰ ਦੀ ਮੀਟਿੰਗ

10:31 AM Feb 19, 2024 IST
ਮੀਟਿੰਗ ਵਿੱਚ ਨਵੀਂ ਟੀਮ ਨਾਲ ਬਲਾਕ ਪ੍ਰਧਾਨ ਜਵਾਹਰ ਲਾਲ ਖੇੜਾ ਗੱਜੂ। -ਫੋਟੋ: ਮਿੱਠਾ

ਰਾਜਪੁਰਾ

Advertisement

ਪਿੰਡ ਸ਼ਾਮਦੋ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਜਵਾਹਰ ਲਾਲ ਖੇੜਾ ਗੱਜੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਪਿੰਡ ਦੀ ਨਵੀਂ ਇਕਾਈ ਗਠਿਤ ਕੀਤੀ ਗਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੀਰ ਸਿੰਘ ਚੰਦੂਆ ਨੇ ਦੱਸਿਆ ਕਿ ਸਰਬਸੰਮਤੀ ਨਾਲ ਮੋਹਨਜੀਤ ਸਿੰਘ ਨੂੰ ਪ੍ਰਧਾਨ, ਹਰਵਿੰਦਰ ਸਿੰਘ ਨੂੰ ਸਕੱਤਰ, ਹਰਿੰਦਰਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਤੇ ਜਤਿੰਦਰ ਸਿੰਘ ਦੋਵਾਂ ਨੂੰ ਮੀਤ ਪ੍ਰਧਾਨ, ਹਰਮਨਪ੍ਰੀਤ ਸਿੰਘ ਨੂੰ ਖ਼ਜ਼ਾਨਚੀ, ਜਸਪ੍ਰੀਤ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਨਵਰੋਸ਼ ਸਿੰਘ, ਇਕਬਾਲ ਸਿੰਘ, ਗੁਰਗਿਆਨ ਸਿੰਘ, ਅਮਨਪ੍ਰੀਤ ਸਿੰਘ, ਭੁਪਿੰਦਰ ਸਿੰਘ, ਦਰਸ਼ਨ ਸਿੰਘ ਨੂੰ ਮੈਂਬਰ ਬਣਾਇਆ ਗਿਆ ਹੈ। ਇਸ ਮੌਕੇ ਬਲਾਕ ਪ੍ਰਧਾਨ ਜਵਾਹਰ ਲਾਲ ਖੇੜਾ ਗੱਜੂ ਵੱਲੋਂ ਨਵੀਂ ਚੁਣੀ ਗਈ ਸਮੁੱਚੀ ਟੀਮ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਹ ਕਿਸਾਨਾਂ ਅਤੇ ਮਜ਼ਦੂਰਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਦੇ ਲਈ ਜਥੇਬੰਦੀ ਦੇ ਨਾਲ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣ। -ਨਿੱਜੀ ਪੱਤਰ ਪ੍ਰੇਰਕ

Advertisement
Advertisement