ਸਿਰਸਾ ’ਚ ਕਿਸਾਨਾਂ ਵੱਲੋਂ ਮਿਨੀ ਸਕੱਤਰੇਤ ਦਾ ਘਿਰਾਓ
07:38 AM Nov 27, 2024 IST
Advertisement
ਸਿਰਸਾ (ਪ੍ਰਭੂ ਦਿਆਲ):
Advertisement
ਸੰਯੁਕਤ ਕਿਸਾਨ ਮੋਰਚਾ ਦੇ ਦਿੱਲੀ ਮਾਰਚ ਦੀ ਚੌਥੀ ਵਰ੍ਹੇ ਗੰਢ ਦੇ ਮੌਕੇ ’ਤੇ ਕਿਸਾਨਾਂ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਮਿਨੀ ਸਕੱਤਰੇਤ ਦਾ ਘੇਰਾਓ ਕੀਤਾ ਤੇ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਮਿਨੀ ਸਕੱਤਰੇਤ ਦੇ ਮੁੱਖ ਗੇਟ ’ਤੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਜਿਹੜੀਆਂ ਮੰਗਾਂ ਨੂੰ ਲੈ ਕੇ ਚਾਰ ਸਾਲ ਪਹਿਲਾਂ ਕਿਸਾਨ ਅੰਦੋਲਨ ਕਰ ਰਹੇ ਸਨ ਅੱਜ ਵੀ ਕਿਸਾਨ ਉਨ੍ਹਾਂ ਮੰਗਾਂ ਦੀ ਪੂਰਤੀ ਲਈ ਅੰਦੋਲਨ ਕਰਨ ਲਈ ਮਜਬੂਰ ਹੋ ਰਹੇ ਹਨ। ਦਿੱਲੀ ਕਿਸਾਨ ਅੰਦੋਲਨ ਦੇ ਮੁਲਤਵੀ ਕੀਤੇ ਜਾਣ ਵੇਲੇ ਜਿਹੜੇ ਵਾਅਦੇ ਸਰਕਾਰ ਨੇ ਕੀਤੇ ਸਨ, ਉਨ੍ਹਾਂ ਚੋਂ ਹਾਲੇ ਤੱਕ ਇਕ ਨੂੰ ਵੀ ਪੂਰਾ ਨਹੀਂ ਕੀਤਾ ਗਿਆ ਹੈ।
Advertisement
Advertisement