ਕਿਸਾਨ ਜਥੇਬੰਦੀਆਂ ਵੱਲੋਂ ਐੱਸਡੀਐੱਮ ਦਫ਼ਤਰ ਦਾ ਘਿਰਾਓ ਮੁਲਤਵੀ
09:14 AM Oct 16, 2024 IST
Advertisement
ਪੱਤਰ ਪ੍ਰੇਰਕ
ਸ਼ਾਹਕੋਟ, 15 ਅਕਤੂਬਰ
ਝੋਨੇ ਦੀ ਖਰੀਦ ਅਤੇ ਚੁਕਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ 16 ਅਕਤੂਬਰ ਨੂੰ ਐੱਸ.ਡੀ.ਐੱਮ ਦਫਤਰ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਬੀ.ਕੇ.ਯੂ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਗੁਰਮੇਲ ਸਿੰਘ ਰੇੜ੍ਹਵਾਂ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਲਖਵੀਰ ਸਿੰਘ ਡੁਮਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਐੱਸਡੀਐੱਮ ਸ਼ਾਹਕੋਟ ਸ਼ੁਭੀ ਆਂਗਰਾ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਝੋਨੇ ਨਾਲ ਜੁੜੀ ਹਰ ਸਮੱਸਿਆ ਦਾ ਢੁਕਵਾਂ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਕਰਕੇ ਉਨ੍ਹਾਂ ਨੇ 16 ਅਕਤੂਬਰ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।
Advertisement
Advertisement
Advertisement