For the best experience, open
https://m.punjabitribuneonline.com
on your mobile browser.
Advertisement

ਪੁਲੀਸ ਵਧੀਕੀਆਂ ਖ਼ਿਲਾਫ਼ ਐੱਸਐੱਸਪੀ ਦਫ਼ਤਰ ਦਾ ਘਿਰਾਓ

07:17 AM Aug 21, 2024 IST
ਪੁਲੀਸ ਵਧੀਕੀਆਂ ਖ਼ਿਲਾਫ਼ ਐੱਸਐੱਸਪੀ ਦਫ਼ਤਰ ਦਾ ਘਿਰਾਓ
ਐੱਸਐੱਸਪੀ ਦਫ਼ਤਰ ਅੱਗੇ ਕਾਲੇ ਚੋਗੇ ਪਾ ਕੇ ਪ੍ਰਦਰਸ਼ਨ ਕਰਦੇ ਹੋਏ ਲੋਕ।
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 20 ਅਗਸਤ
ਜਾਅਲੀ ਅਨੁਸੂਚਿਤ ਜਾਤੀ ਅਤੇ ਜਨਜਾਤੀ ਸਰਟੀਫਿਕੇਟ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਇੱਥੋਂ ਦੇ ਫੇਜ਼-7 ਸਥਿਤ ਲਾਲ ਬੱਤੀ ਚੌਕ ਨੇੜੇ ਐੱਸਸੀ/ਬੀਸੀ ਮਹਾ ਪੰਚਾਇਤ ਵੱਲੋਂ ਲਗਾਇਆ ਪੱਕਾ ਮੋਰਚਾ ਜਾਰੀ ਹੈ। ਦਲਿਤ ਸੰਗਠਨਾਂ ਦੇ ਨੁਮਾਇੰਦੇ ਪਿਛਲੇ ਨੌਂ ਮਹੀਨੇ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ। ਬਸਪਾ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆਂ ਨੇ ਵੀ ਧਰਨੇ ਵਿੱਚ ਪਹੁੰਚ ਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।
ਇਸ ਦੌਰਾਨ ਅੱਜ ਵੱਖ-ਵੱਖ ਸਮਾਜਿਕ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਪੁਲੀਸ ਵਧੀਕੀਆਂ ਅਤੇ ਝੂਠੇ ਪਰਚਿਆਂ ਵਿਰੁੱਧ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਕੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ। ਦਲਿਤ ਆਗੂ ਬਲਵਿੰਦਰ ਸਿੰਘ ਕੁੰਭੜਾ ਅਤੇ ਬਸਪਾ ਆਗੂ ਰਜਿੰਦਰ ਸਿੰਘ ਨਨਹੇੜੀਆਂ ਦੀ ਅਗਵਾਈ ਹੇਠ ਪੀੜਤ ਪਰਿਵਾਰ ਕਾਲੇ ਚੋਗੇ ਪਾ ਕੇ ਪੱਕੇ ਮੋਰਚੇ ਤੋਂ ਰੋਸ ਮਾਰਚ ਕਰਦੇ ਹੋਏ ਐੱਸਐੱਸਪੀ ਦਫ਼ਤਰ ਪਹੁੰਚੇ ਅਤੇ ਨਾਅਰੇਬਾਜ਼ੀ ਕੀਤੀ। ਉਧਰ, ਐਸਪੀ ਹਰਬੀਰ ਸਿੰਘ ਅਟਵਾਲ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ ਅਤੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਇਨਸਾਫ਼ ਦੇਣ ਦਾ ਭਰੋਸਾ ਦਿੱਤਾ। ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਉਹ ਉਪਰੋਕਤ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਹਨ ਪਰ ਪੁਲੀਸ ਨੇ ਉਨ੍ਹਾਂ ਸਮੇਤ ਉਨ੍ਹਾਂ ਦੀ ਪਤਨੀ ਬੀਬੀ ਗੁਰਨਾਮ ਕੌਰ ਦੀ ਆਵਾਜ਼ ਬੰਦ ਕਰਨ ਲਈ ਝੂਠਾ ਕੇਸ ਦਰਜ ਕਰ ਦਿੱਤਾ। ਉਨ੍ਹਾਂ ਦਾ ਪਰਿਵਾਰ ਪਿਛਲੇ ਪੰਜ ਮਹੀਨਿਆਂ ਤੋਂ ਝੂਠਾ ਪਰਚਾ ਰੱਦ ਕਰਵਾਉਣ ਲਈ ਖੱਜਲ ਹੋ ਰਿਹਾ ਹੈ।
ਇਸ ਮੌਕੇ ਬਨਵਾਰੀ ਲਾਲ, ਸਾਬਕਾ ਸਬ ਇੰਸਪੈਕਟਰ ਰਣਜੀਤ ਸਿੰਘ ਖੰਨਾ, ਦਿਲਬਰ ਖਾਨ, ਦਿਲਬਾਗ ਟਾਂਕ, ਹਰਨੇਕ ਸਿੰਘ ਮਲੋਆ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement