ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਭਲਕੇ

08:33 AM Nov 23, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਨਵੰਬਰ
1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ ਨੇ ਰਹਿੰਦੇ 411 ਉਮੀਦਵਾਰਾਂ ਦੀ ਤੁਰੰਤ ਨਿਯੁਕਤੀ ਦੀ ਮੰਗ ਸਬੰਧੀ 24 ਨਵੰਬਰ ਨੂੰ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਫਰੰਟ ਦੇ ਆਗੂ ਬਲਵਿੰਦਰ ਚਹਿਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ 1158 ਭਰਤੀ ਨੂੰ ਅੱਧ ਵਿਚਾਲੇ ਲਟਕਾ ਰਹੀ ਹੈ। 600 ਉਮੀਦਵਾਰ ਕਾਲਜਾਂ ਵਿਚ ਨਿਯੁਕਤ ਕਰ ਲਏ ਗਏ ਹਨ ਪਰ 411 ਉਮੀਦਵਾਰਾਂ ਨੂੰ ਹਾਈ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਦੋ ਮਹੀਨਿਆਂ ਤੋਂ ਖੱਜਲ ਕੀਤਾ ਜਾ ਰਿਹਾ ਹੈ। ਫਰੰਟ ਦੀ ਮਹਿਲਾ ਆਗੂ ਜਸਪ੍ਰੀਤ ਕੌਰ ਅਤੇ ਮਨੀਸ਼ ਕੁਮਾਰ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ 23 ਸਤੰਬਰ ਨੂੰ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਭਰਤੀ ਨੂੰ ਨੇਪਰੇ ਚੜ੍ਹਾਉਣ ਲਈ ਹਰੀ ਝੰਡੀ ਦਿੱਤੀ। ਪੰਜਾਬ ਸਰਕਾਰ ਨੇ ਭਰਤੀ ਨੂੰ ਨੇਪਰੇ ਚੜ੍ਹਾਉਣ ਦਾ ਕਾਰਜ ਸ਼ੁਰੂ ਤਾਂ ਕੀਤਾ ਪਰ ਅੱਧ ਵਿਚਾਲੇ ਲਟਕਾ ਦਿੱਤਾ। 600 ਤੋਂ ਵੱਧ ਸਹਾਇਕ ਪ੍ਰੋਫ਼ੈਸਰ ਕਾਲਜਾਂ ਵਿਚ ਨਿਯੁਕਤ ਹੋ ਚੁੱਕੇ ਹਨ ਪਰ ਪਿੱਛੇ ਬਚਦੇ 411 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਉਮੀਦਵਾਰ ਪਿਛਲੇ ਦੋ ਮਹੀਨਿਆਂ ਤੋਂ ਨਿਯੁਕਤੀ ਦੀ ਉਡੀਕ ਵਿੱਚ ਹਨ। ਜਸਪ੍ਰੀਤ ਸਿਵੀਆਂ ਅਤੇ ਪਰਮਜੀਤ ਸਿੰਘ ਨੇ ਕਿਹਾ ਕਿ ਇਹ ਮਸਲਾ ਇਕੱਲੀ 1158 ਉਮੀਦਵਾਰਾਂ ਦੀ ਭਰਤੀ ਦਾ ਹੀ ਨਹੀਂ ਬਲਕਿ ਸਰਕਾਰੀ ਕਾਲਜਾਂ ਨੂੰ ਬਚਾਉਣ ਦਾ ਮਸਲਾ ਹੈ। ਸਰਕਾਰੀ ਕਾਲਜਾਂ ਵਿਚ ਪਿਛਲੇ 25 ਸਾਲਾਂ ਤੋਂ ਪ੍ਰੋਫ਼ੈਸਰਾਂ ਦੀ ਰੈਗੂਲਰ ਭਰਤੀ ਨਹੀਂ ਹੋਈ। ਆਉਂਦੇ 5-7 ਸਾਲਾਂ ਨੂੰ ਵੱਡੀ ਗਿਣਤੀ ਵਿਚ ਰੈਗੂਲਰ ਪ੍ਰੋਫ਼ੈਸਰ ਰਿਟਾਇਰ ਹੋ ਜਾਣੇ ਹਨ। ਸਿੱਟੇ ਵਜੋਂ ਸਰਕਾਰੀ ਕਾਲਜ ਖ਼ਾਲੀ ਹੋਣਗੇ, ਬੰਦ ਹੋਣਗੇ ਜਾਂ ਨਿੱਜੀ ਹੱਥਾਂ ਵਿਚ ਜਾ ਪੈਣਗੇ। ਆਗੂਆਂ ਨੇ ਕਿਹਾ ਕਿ 24 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

Advertisement

Advertisement