For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦਸਤਖ਼ਤੀ ਮੁਹਿੰਮ ਸ਼ੁਰੂ

11:10 AM Apr 06, 2024 IST
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦਸਤਖ਼ਤੀ ਮੁਹਿੰਮ ਸ਼ੁਰੂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 5 ਅਪਰੈਲ
ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਪੰਜੀਕਰਨ ਕਰਵਾਉਣ ਅਤੇ ਮਤਦਾਨ ਵਾਲੇ ਦਿਨ 1 ਜੂਨ ਨੂੰ ਵੱਧ ਤੋਂ ਵੱਧ ਵੋਟਾਂ ਦੇ ਭੁਗਤਾਨ ਲਈ ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵੋਟਰ ਆਈਕਨ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਮੁਹਾਲੀ ਜ਼ਿਲ੍ਹੇ ਨਾਲ ਸਬੰਧਿਤ ਜੂਨੀਅਰ ਵਰਲਡ ਕੱਪ ਹਾਕੀ ਜੇਤੂ ਟੀਮ ਦੇ ਕਪਤਾਨ ਹਰਜੀਤ ਸਿੰਘ, ਉੱਘੀ ਫ਼ਿਲਮ ਅਦਾਕਾਰਾ ਰਾਜ ਧਾਲੀਵਾਲ, ਪ੍ਰੇਮ ਸਿੰਘ, ਦਿਵਿਆਂਗਜਨ ਲੋਕਾਂ ਨੂੰ ਸਮਰਪਿਤ ਸ਼ਖ਼ਸੀਅਤ ਪੂਨਮ ਲਾਲ ਅਤੇ ਰਾਜ ਆਈਕਨ ਸੁਮੇਧਾ ਤਿਆਗੀ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਨੇ ਵੋਟ ਪਾਉਣ ਦੇ ਸੁਨੇਹੇ ਵਾਲੇ ਪ੍ਰਣ ਪੱਤਰ ’ਤੇ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ ਇਨ੍ਹਾਂ ਜ਼ਿਲ੍ਹਾ ਆਈਕਨਜ਼ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਗਤੀਵਿਧੀਆਂ ਅਤੇ ਚੋਣਾਂ ਵਾਲੇ ਦਿਨ ਤਾਇਨਾਤ ਕੀਤੇ ਜਾਣ ਵਾਲੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੀ ਟਰੇਨਿੰਗ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ। ਇਸ ਮੌਕੇ ਦਿਵਿਆਂਗਜਨ ਕੋ-ਆਰਡੀਨੇਟਰ ਪੂਨਮ ਲਾਲ ਨੇ ਡੀਸੀ ਨੂੰ ਦਿਵਿਆਂਗਜਨ ਵੋਟਰਾਂ ਨੂੰ ਆਈਪੀਐਲ ਮੈਚ ਦਿਖਾਉਣ ਲਈ ਅਪੀਲ ਕੀਤੀ ਗਈ ਜਿਸ ਨੂੰ ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਪ੍ਰਵਾਨ ਕਰਕੇ, ਇਸ ਸਬੰਧੀ ਵਿਸ਼ੇਸ਼ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਇਕ ਯੋਗ ਵੋਟਰ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਵੋਟ ਪਵਾਉਣੀ ਯਕੀਨੀ ਬਣਾਈ ਜਾਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×