For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਬਾਬਾ ਦੀਪ ਸਿੰਘ ਨੂੰ ਸਿਜਦਾ

08:46 AM May 13, 2024 IST
ਸ਼ਹੀਦ ਬਾਬਾ ਦੀਪ ਸਿੰਘ ਨੂੰ ਸਿਜਦਾ
ਚੌਪਹਿਰਾ ਜਪ-ਤਪ ਸਮਾਗਮ ਵਿੱਚ ਹਾਜ਼ਰ ਬੀਬੀਆਂ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਜਪ-ਤਪ ਚੌਪਹਿਰਾ ਸਮਾਗਮ ਹੋਇਆ। ਇਸ ਵਿੱਚ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀਆਂ ਭਰ ਕੇ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਸਿਜਦਾ ਕੀਤਾ। ਇਸ ਮੌਕੇ ਪ੍ਰਚਾਰਕ ਤੇ ਕੀਰਤਨੀਏ ਭਾਈ ਹਰਵਿੰਦਰਪਾਲ ਸਿੰਘ ਲਿਟਲ ਤੇ ਮਾਤਾ ਵਿਪਨਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਇਸਤਰੀ ਸਤਿਸੰਗ ਸਭਾਵਾਂ ਦੇ ਪ੍ਰਤੀਨਿਧ ਹਾਜ਼ਰ ਸਨ। ਗੁਰੂ ਅਰਜਨ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਬੀਬੀਆਂ ਨੇ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ। ਭਾਈ ਹਰਵਿੰਦਰਪਾਲ ਸਿੰਘ ਲਿਟਲ ਦੇ ਕੀਰਤਨੀ ਜਥੇ, ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਦੇ ਕੀਰਤਨੀ ਜਥੇ ਅਤੇ ਇਸਤਰੀ ਸਤਿਸੰਗ ਦੀਆਂ ਬੀਬੀਆਂ ਨੇ ਗੁਰਬਾਣੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਦੌਰਾਨ ਬਾਬਾ ਅਮੀਰ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ। ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਜਥਿਆਂ ਦਾ ਸਨਮਾਨ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਚੌਹਾਨ, ਮਨਿੰਦਰ ਸਿੰਘ ਆਹੂਜਾ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਦਲੀਪ ਸਿੰਘ ਖੁਰਾਣਾ ਅਤੇ ਸੁਖਵਿੰਦਰ ਸਿੰਘ ਹੈਪੀ ਕੋਚਰ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement