For the best experience, open
https://m.punjabitribuneonline.com
on your mobile browser.
Advertisement

ਜਨਮਦਨਿ ਮੌਕੇ ਸ਼ਹੀਦ-ਏ-ਆਜ਼ਮ ਨੂੰ ਸਿਜਦਾ

07:17 AM Sep 29, 2023 IST
ਜਨਮਦਨਿ ਮੌਕੇ ਸ਼ਹੀਦ ਏ ਆਜ਼ਮ ਨੂੰ ਸਿਜਦਾ
ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮਜ਼ਦੂਰ ਤੇ ਨੌਜਵਾਨ ਆਗੂ।-ਫੋਟੋ: ਮੱਟਰਾਂ
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 28 ਸਤੰਬਰ
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਇੱਥੇ ਜਨਵਾਦੀ ਨੌਜਵਾਨ ਸਭਾ ਦੇ ਸੱਦੇ ’ਤੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਇਕੱਤਰ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਭੂਪ ਚੰਦ ਚੰਨੋਂ, ਚਮਕੌਰ ਸਿੰਘ, ਟੌਲ ਪਲਾਜ਼ਾ ਯੂਨੀਅਨ ਦੇ ਆਗੂ ਦਵਿੰਦਰਪਾਲ ਸਿੰਘ ਭੱਟੀਵਾਲ, ਗੁਰਮੀਤ ਸਿੰਘ, ਅਮਰਜੀਤ ਸਿੰਘ, ਹਰਬੰਸ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੇਸ਼ ਦੀ ਅਸਲ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਸਨ ਪਰ ਅੱਜ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਸੰਪਤੀ ਦੀ ਅੰਨ੍ਹੀ ਲੁੱਟ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਫਿਰਕੂ ਨਫ਼ਰਤ ਫੈਲਾ ਕੇ ਡਰ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਜਮਹੂਰੀ ਤਾਕਤਾਂ ਨੂੰ ਇਕਮੁੱਠ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ।
ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ): ਅੱਜ ਹਲਕਾ ਰਾਜਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਕੀਤੇ ਸਮਾਰੋਹ ਵਿੱਚ ਆਮ ਆਦਮੀ ਪਾਰਟੀ ਦੇ ਮਨਿਊਰਿਟੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਇਸਲਾਮ ਅਲੀ ਨੇ ਮੁੱਖ ਮਹਿਮਾਨ ਅਤੇ ਬਲਾਕ ਪ੍ਰਧਾਨ ਦਨਿੇਸ਼ ਮਹਿਤਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਦੋਵਾਂ ਵੱਲੋਂ ਸਕੂਲ ਦੇ ਅਹਾਤੇ ਵਿਚ ਪੌਦੇ ਲਗਾਏ ਗਏ। ਇਸ ਮੌਕੇ ਵਾਰਡ ਇੰਚਾਰਜ ਸ਼ੋਭਾ ਰਾਣੀ, ਸ਼ਵਿ ਕੁਮਾਰ ਭੂਰਾ ਅਤੇ ਹੋਰ ਪਾਰਟੀ ਵਰਕਰ ਤੇ ਸਕੂਲ ਦੇ ਵਿਦਿਆਰਥੀ ਮੌਜੂਦ ਸਨ।
ਲਹਿਰਾਗਾਗਾ (ਪੱਤਰ ਪ੍ਰੇਰਕ): ਸੀ.ਪੀ.ਆਈ. (ਐੱਮ.ਐਲ) ਲਬਿਰੇਸ਼ਨ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਨੌਜਵਾਨਾਂ ਤੇ ਔਰਤਾਂ ਸਮੇਤ ਸਮੂਹ ਪਾਰਟੀ ਆਗੂਆਂ ਵੱਲੋਂ ਐਸਡੀਐਮ ਦਫਤਰ ਵਿੱਚ ਲੱਗੇ ਪੱਕੇ ਮੋਰਚੇ ਦੌਰਾਨ ਮਨਾਇਆ। ਇਸ ਮੌਕੇ ਮੁੱਖ ਬੁਲਾਰੇ ਕਾਮਰੇਡ ਸ਼ੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾਸਰੋਤ ਹੈ, ਸਾਨੂੰ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ ’ਤੇ ਚੱਲ ਕੇ ਲੋਕਾਂ ਦੀ ਵੱਡੀ ਲਾਮਬੰਦੀ ਕਰਨ ਦੀ ਲੋੜ ਹੈ। ਇਸੇ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਜਨਮ ਦਨਿ ਮੌਕੇ ਇੱਥੇ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਸਮਾਗਮ ਕਰਵਾਇਆ ਗਿਆ। ਇਸੇ ਤਰ੍ਹਾਂ ਕੇਸੀਟੀ ਕਾਲਜ ਫਤਿਹਗੜ੍ਹ ਤੇ ਸਕੂਲ ’ਚ ਸਥਾਪਤ ਕੀਤੇ ਭਗਤ ਸਿੰਘ ਦੇ ਬੁੱਤ ’ਤੇ ਹਾਰ ਪਾਉਂਦਿਆਂ ਅਧਿਆਪਕਾਂ, ਵਿਦਿਆਰਥੀਆਂ ਨੇ ਉਹਨਾਂ ਦੇ ਵਿਚਾਰਾਂ ਨੂੰ ਸਮਝਣ ਅਤੇ ਗ੍ਰਹਿਣ ਕਰਨ ਦਾ ਪ੍ਰਣ ਕੀਤਾ। ਸਕੂਲ ਪ੍ਰਬੰਧਕ ਅਮਨ ਢੀਂਡਸਾ, ਪ੍ਰਿੰਸੀਪਲ ਬਬਨਿਿ ਅਲੈਗਜ਼ੈਂਡਰ, ਅਧਿਆਪਕ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਹਰ ਨਵੀਂ ਪੀੜ੍ਹੀ ਨੂੰ ਚੇਤਨ ਨਾਗਰਿਕ ਬਣਨ ਦਾ ਸੁਨੇਹਾ ਦਿੰਦੀ ਹੈ।
ਪਟਿਆਲਾ (ਖੇਤਰੀ ਪ੍ਰਤੀਨਿਧ): ਇੱਥੇ ਵੱਖ ਵੱਖ ਥਾਈਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਘਲੋੜੀ ਗੇਟ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਪੁੱਜੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਅਜਾਂਈ ਨਹੀਂ ਜਾਣਗੀਆਂ।
ਇਸ ਦੌਰਾਨ ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਦੀ 12ਵੀਂ ਜਮਾਤ ਦੀ ਵਿਦਿਆਰਥਣ ਦੀਪਇੰਦਰ ਕੌਰ, ਪਰੁਲ ਨੇ ਸ਼ਹੀਦ ਦੀ ਵਿਚਾਰਧਾਰਾ, ਸਤੰਤਰਤਾ ਸੰਗਰਾਮ ਅਤੇ ਉਨ੍ਹਾਂ ਦੀ ਜ਼ਿੰਦਗੀ ਬਾਰੇ ਚਾਨਣਾ ਪਾਇਆ। ਐਨਸੀਸੀ ਦੇ ਏ.ਐਨ.ਓ. ਸਤਵੀਰ ਸਿੰਘ ਗਿੱਲ ਨੇ ਸ਼ਹੀਦ ਦੇ ਜੀਵਨ ਤੋਂ ਸੇਧ ਲੈਣ ਲਈ ਸੁਨੇਹਾ ਦਿੱਤਾ। ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਦੀ ਅਧਿਕਾਰੀ ਅਮਨਦੀਪ ਕੌਰ ਸਰੋਤ ਤੇ ਵਿਭਾਗ ਦੇ ਹੋਰ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵਿਭਾਗ ਦੀ ਇੱਕ ਮੁਹਿੰਮ ਦੌਰਾਨ ਇੱਕ ਸਕੂਲ ’ਚ ਸਾਫ਼ ਸਫਾਈ ਸਬੰਧੀ ਸਮਾਗਮ ਦੌਰਾਨ ਸ਼ਹੀਦ ਦੇ ਜਨਮ ਦਨਿ ਦੀ ਮੁਬਾਰਕਵਾਦ ਵੀ ਦਿੱਤੀ।

Advertisement

ਸੈਂਟਰਲ ਲਾਇਬ੍ਰੇਰੀ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਸੁਸ਼ੋਭਿਤ

ਸ਼ਹੀਦ ਭਗਤ ਸਿੰਘ ਦਾ ਬੁੱਤ ਪਾਠਕਾਂ ਨੂੰ ਸਮਰਪਿਤ ਕਰਦੇ ਹੋਏ ਵਿਧਾਇਕ ਕੋਹਲੀ।

ਪਟਿਆਲਾ (ਪੱਤਰ ਪ੍ਰੇਰਕ): ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਨਿ ਮੌਕੇ ਇੱਥੇ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿੱਚ ਸਥਾਪਤ ਕੀਤਾ ਗਿਆ ਸ਼ਹੀਦ ਭਗਤ ਸਿੰਘ ਦਾ ਬੁੱਤ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮੁੱਖ ਲਾਇਬ੍ਰੇਰੀਅਨ ਪ੍ਰਭਜੋਤ ਕੌਰ ਤੇ ਸਮਾਜ ਸੇਵੀ ਵਿਜੇ ਗੋਇਲ ਵੀ ਮੌਜੂਦ ਸਨ। ਵਿਧਾਇਕ ਕੋਹਲੀ ਨੇ ਕਿਹਾ ਕਿ ਲਾਇਬ੍ਰੇਰੀ ਵਿੱਚ ਖ਼ਾਲੀ ਪਈਆਂ ਅਸਾਮੀਆਂ ਪੂਰੀਆਂ ਕਰਨ ਬਾਰੇ ਜਲਦ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਵਿਧਾਇਕ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੈਂਟਰਲ ਸਟੇਟ ਲਾਇਬ੍ਰੇਰੀ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਵੱਲੋਂ 8 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਵਾਇਆ ਜਾਵੇਗਾ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ।

Advertisement

Advertisement
Author Image

Advertisement