ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਨੰਦਪੁਰ ਸਾਹਿਬ ਵਿੱਚ ਹੋਵੇਗੀ ਸਿੱਖ ਵਿਦਿਅਕ ਕਾਨਫ਼ਰੰਸ

07:10 AM Jun 27, 2024 IST
ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੀ ਮੀਟਿੰਗ ਵਿੱਚ ਹਾਜ਼ਰ ਮੈਂਬਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਜੁਨ
ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੀ ਮੀਟਿੰਗ ਵਿੱਚ ਦੀਵਾਨ ਵੱਲੋਂ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਵਿੱਚ 21, 22, 23 ਨਵੰਬਰ ਨੂੰ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਦੀਵਾਨ ਦੇ ਮੁੱਖ ਦਫ਼ਤਰ ਵਿੱਚ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੀ ਪ੍ਰਧਾਨਗੀ ਹੇਠ ਹੋਈ ਐਜੂਕੇਸ਼ਨਲ ਕਮੇਟੀ ਦੀ ਮੀਟਿੰਗ ਵਿਚ ਆਨਰੇਰੀ ਸਕੱਤਰ ਡਾ. ਅਮਰਜੀਤ ਸਿੰਘ ਦੂਆ ਦੇ ਸੁਝਾਅ ਅਨੁਸਾਰ ਇਹ ਕਾਨਫ਼ਰੰਸ ਪੰਜਾਬੀ ਭਾਸ਼ਾ ਦੀ ਮਹਾਨਤਾ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਗਿਆ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਆਪਣੀ ਪੰਜਾਬੀ ਭਾਸ਼ਾ, ਵਿਰਸੇ, ਸੱਭਿਆਚਾਰ ਅਤੇ ਜੜ੍ਹਾਂ ਨਾਲ ਜੋੜਿਆ ਜਾ ਸਕੇ। ਇਸ ਮੌਕੇ ਪੰਜਾਬ ਵਿਚ ਕੇਂਦਰ ਸ਼ਾਸਤ ਸਰਕਾਰੀ ਅਦਾਰਿਆਂ ਵਿਚ ਪੰਜਾਬੀ ਭਾਸ਼ਾ ਨੂੰ ਅਣਡਿੱਠਾ ਕਰਨ ਸਬੰਧੀ ਰੋਸ ਪ੍ਰਗਟ ਕਰਦਿਆਂ ਮਤਾ ਪਾਸ ਕੀਤਾ ਕਰਕੇ ਪੰਜਾਬੀ ਭਾਸ਼ਾ ਦੀ ਦਫ਼ਤਰੀ ਭਾਸ਼ਾ ਵਜੋਂ ਮਾਨਤਾ ਬਰਕਰਾਰ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਡਾ. ਦੂਆ ਨੇ ਤਿੰਨ ਦਿਨਾਂ ਵਿਦਿਅਕ ਕਾਨਫ਼ਰੰਸ ਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਇਸ ਤਹਿਤ 3 ਦਿਨਾਂ ਵਿਦਿਅਕ ਕਾਨਫਰੰਸ ਵਿਚ ਅਖੰਡ ਪਾਠ ਦੀ ਆਰੰਭਤਾ ਤੋਂ ਲੈ ਕੇ, ਨਗਰ ਕੀਰਤਨ, ਪ੍ਰਦਰਸ਼ਨੀਆਂ, ਕੀਰਤਨ ਦਰਬਾਰ, ਸੈਮੀਨਾਰ, ਲਾਈਟ ਐਂਡ ਸਾਊਂਡ ਪ੍ਰੋਗਰਾਮ ਅਤੇ ਕਾਨਫ਼ਰੰਸ ਦੀ ਸਮਾਪਤੀ ਤਕ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕੀਤੀ।
ਮੀਟਿੰਗ ਦੌਰਾਨ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਐਡੀਸ਼ਨਲ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਸੰਬੋਧਨ ਕੀਤਾ।

Advertisement

Advertisement
Advertisement