ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਿੱਖ ਜਥਾ ਪਾਕਿਸਤਾਨ ਪੁੱਜਿਆ

08:31 AM Jun 09, 2024 IST
ਅਟਾਰੀ ਤੋਂ ਪਾਕਿਸਤਾਨ ਸਰਹੱਦ ਵਿੱਚ ਦਾਖਲ ਹੁੰਦੇ ਹੋਏ ਸਿੱਖ ਸ਼ਰਧਾਲੂ।

ਦਿਲਬਾਗ ਸਿੰਘ ਗਿੱਲ
ਅਟਾਰੀ, 8 ਜੂਨ
ਗੁਰੂੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿੱਚ ਮਨਾਉਣ ਲਈ ਅੱਜ ਭਾਰਤ ਦੇ ਵੱਖ-ਵੱਖ ਰਾਜਾਂ ਨਾਲ ਸਬੰਧਤ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਪੁੱਜਿਆ। ਨਿਰਮਲ ਸਿੰਘ ਨੇ ਦੱਸਿਆ ਕਿ ਜਥਾ ਅੱਜ ਵਾਹਗਾ ਸਰਹੱਦ ਤੋਂ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਪੁੱਜਿਆ। ਇਸ ਉਪਰੰਤ 10 ਜੂਨ ਨੂੰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਪੁੱਜੇਗਾ। ਜਥਾ 12 ਜੂਨ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਦੇ ਦਰਸ਼ਨ ਕਰੇਗਾ ਅਤੇ 17 ਜੂਨ ਨੂੰ ਵਤਨ ਪਰਤੇਗਾ।

Advertisement

Advertisement