ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਸਿੱਖ ਆਗੂਆਂ ਦਾ ਭਾਜਪਾ ’ਚ ਜਾਣਾ ਪੰਥ ਲਈ ਘਾਤਕ’

07:13 AM Apr 29, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਛੇ ਮੈਂਬਰਾਂ ਵੱਲੋਂ ਭਾਜਪਾ ਦਾ ਪੱਲਾ ਫੜੇ ਜਾਣ ’ਤੇ ਹਵਾਰਾ ਕਮੇਟੀ ਨੇ ਸਖ਼ਤ ਇਤਰਾਜ਼ ਕਰਦੇ ਹੋਏ ਕਿਹਾ ਕਿ ਭਵਿੱਖ ਵਿੱਚ ਸਿੱਖ ਸੰਸਥਾਵਾਂ, ਸਿੱਖ ਰਾਜਨੀਤੀ ਅਤੇ ਧਰਮ ’ਤੇ ਇਸ ਦੇ ਗੰਭੀਰ ਸਿੱਟੇ ਪੈਣ ਦੇ ਆਸਾਰ ਹਨ। ਕੱਲ੍ਹ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਕਾਰਵਾਈ ਦਾ ਵਿਰੋਧ ਕੀਤਾ ਗਿਆ ਸੀ। ਹਵਾਰਾ ਕਮੇਟੀ ਨੇ ਕਿਹਾ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਦਿੱਲੀ ਕਮੇਟੀ ਦੀ ਮੈਂਬਰ ਕਮੇਟੀ ਤੋਂ ਅਸਤੀਫ਼ਾ ਦੇ ਕੇ ਰਾਜਨੀਤੀ ਕਰਨ।
ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ. ਬਲਜਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ਦੇ ਪ੍ਰਬੰਧਕਾਂ ਵੱਲੋਂ ਆਪਣੀ ਮੈਂਬਰੀ ਨੂੰ ਪੌੜੀ ਵਜੋਂ ਵਰਤ ਕੇ ਸਿਆਸੀ ਕਰੀਅਰ ਦੀ ਤਲਾਸ਼ ਵਿੱਚ ਭਾਜਪਾ ਜਾਂ ਹੋਰ ਸਿਆਸੀ ਪਾਰਟੀ ਵਿੱਚ ਦਾਖ਼ਲ ਹੋਣਾ ਧਰਮ ਦੀ ਆਜ਼ਾਦੀ ਨੂੰ ਵੱਡੀ ਚੁਣੌਤੀ ਹੈ। ਇਸ ਰੁਝਾਨ ਨੂੰ ਰੋਕਣ ਲਈ ਦਿੱਲੀ ਕਮੇਟੀ ਦਾ ਐਕਟ ਅਤੇ ਸਿੱਖ ਗੁਰਦੁਆਰਾ ਐਕਟ ਆਦਿ ਵਿੱਚ ਸੋਧ ਕਰ ਕੇ ਰੋਕ ਲਗਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦਾ ਘੱਟ ਗਿਣਤੀਆਂ ਖ਼ਿਲਾਫ਼ ਨਫ਼ਰਤ ਦਾ ਰਵੱਈਆ ਖੁੱਲ੍ਹੀ ਕਿਤਾਬ ਵਾਂਗ ਹੈ ਜਿਸ ਤੋਂ ਸਿੱਖਾਂ ਨੂੰ ਜਾਣੂ ਹੋਣਾ ਚਾਹੀਦਾ ਹੈ। ਭਾਜਪਾ ਦੀਆਂ ਨੀਤੀਆਂ ਆਰਐੱਸਐੱਸ ਤੋਂ ਤਿਆਰ ਹੁੰਦੀਆਂ ਹਨ ਜੋ ਕਿ ਹਿੰਦੂ ਰਾਸ਼ਟਰ ਦੀ ਸਥਾਪਨਾ ਲਈ ਤਿਆਰੀਆਂ ਕਰ ਰਹੇ ਹਨ।
ਭਾਜਪਾ ਨੂੰ ਸਿੱਖ ਹਿਤੈਸ਼ੀ ਹੋਣ ਦੀ ਵਕਾਲਤ ਕਰਨ ਵਾਲੇ ਭਾਜਪਾਈ ਸਿੱਖਾਂ ਨੂੰ ਹਵਾਰਾ ਕਮੇਟੀ ਦੇ ਬੁਲਾਰੇ ਨੇ ਸਵਾਲ ਕੀਤੇ ਕਿ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਹਰਿਦੁਆਰ, ਗੁਰਦੁਆਰਾ ਡਾਂਗਮਾਰ ਆਦਿ ਜੋ ਭਾਜਪਾ ਸਰਕਾਰਾਂ ਨੇ ਖੋਹੇ ਸਨ ਕੀ ਸਿੱਖ ਕੌਮ ਨੂੰ ਵਾਪਸ ਮਿਲ ਗਏ ਹਨ। ਸਿੱਖ ਇਤਿਹਾਸ ਨੂੰ ਦੇਸ਼ ਦੇ ਵੱਖ-ਵੱਖ ਬੋਰਡਾਂ ਦੇ ਸਿਲੇਬਸਾਂ ਵਿੱਚੋਂ ਕੱਢ ਦਿੱਤਾ ਗਿਆ ਹੈ।

Advertisement

Advertisement
Advertisement