ਸਿੱਖ ਨੈਸ਼ਨਲ ਸਕੂਲ ਦਾ ਇਨਾਮ ਵੰਡ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਕਾਦੀਆਂ, 3 ਫਰਵਰੀ
ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਵਿੱਚ ਕਾਲਜ ਦੀ ਪੁਰਾਣੀ ਵਿਦਿਆਰਥਣ ਅਤੇ ਪੱਤਰਕਾਰ ਅਰਪਣਪ੍ਰੀਤ ਕੌਰ ਮੁੱਖ ਮਹਿਮਾਨ ਅਤੇ ਸਕੂਲ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਬਲਚਰਨਜੀਤ ਭਾਟੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ, ਇੰਚਾਰਜ ਲੈਕਚਰਾਰ ਰਵਿੰਦਰ ਸਿੰਘ ਸਣੇ ਸਟਾਫ ਮੈਂਬਰਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀ ਜੈ ਪ੍ਰੀਤ ਸਿੰਘ ਤੇ ਸਾਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ। ਉਪਰੰਤ ਵਿਦਿਆਰਥੀਆਂ ਨੇ ਸਕਿੱਟਾਂ, ਕੋਰੀਓਗ੍ਰਾਰਫੀਆਂ ਦੀ ਪੇਸ਼ਕਾਰੀ ਰਾਹੀਂ ਸਮਾਜਿਕ ਕੁਰੀਤੀਆਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼ ਕਰ ਕੇ ਰੰਗ ਬੰਨ੍ਹਿਆ। ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਸਕੂਲ ਦੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ 50 ਤੋਂ ਵੱਧ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਕੂਲ ਵਲੋਂ ਮੁੱਖ ਮਹਿਮਾਨ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ। ਲੈਕਚਰਾਰ ਅਮਨਦੀਪ ਕੌਰ ਅਤੇ ਲੈਕਚਰਾਰ ਅਨਾਮਿਕਾ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।
ਸਮਾਗਮ ਵਿੱਚ ਸਕੂਲ ਕਮੇਟੀ ਮੈਂਬਰ ਇੰਜੀਨੀਅਰ ਨਰਿੰਦਰ ਪਾਲ ਸਿੰਘ ਸੰਧੂ, ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਅਮਰਜੀਤ ਸਿੰਘ ਭਾਟੀਆ, ਪ੍ਰਿੰਸੀਪਲ ਅੰਗਰੇਜ ਸਿੰਘ ਬੋਪਾਰਾਏ (ਸਟੇਟ ਐਵਾਰਡੀ), ਪ੍ਰਿੰਸੀਪਲ ਡਾ.ਸਾਲਿਨੀ ਦੱਤਾ ਕਲਾਸਵਾਲਾ ਖਾਲਸਾ ਸਕੂਲ ਕਾਦੀਆਂ, ਨੋਡਲ ਅਫਸਰ/ਮੁੱਖ ਅਧਿਆਪਕ ਵਿਜੇ ਕੁਮਾਰ ਸਰਕਾਰੀ ਸਕੂਲ ਬਸਰਾਏ, ਜਮਾਤ ਅਹਿਮਦੀਆ ਕਾਦੀਆਂ ਦੇ ਚੌਧਰੀ ਅਕਰਮ ਵੜੈਚ, ਡਿਪਟੀ ਜਨਰਲ ਸੈਕਟਰੀ ਨਾਸਿਰ ਅਹਿਮਦ ਤੇ ਸੰਦੀਪ ਧਾਰੀਵਾਲ ਭੋਜਾ ਆਦਿ ਸ਼ਾਮਲ ਸੀ।