ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਜਥੇਬੰਦੀਆਂ ਨੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ

08:36 AM Aug 17, 2024 IST
ਗਰਮਖਿਆਲੀ ਸਿੱਖ ਜਥੇਬੰਦੀਆਂ ਦੀ ਅਗਵਾਈ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ।

ਪੱਤਰ ਪ੍ਰੇਰਕ
ਤਰਨ ਤਾਰਨ, 16 ਅਗਸਤ
ਗਰਮਖਿਆਲੀ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ’ਤੇ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਂਦਿਆਂ ਸ਼ਹਿਰ ਵਿੱਚ ਮਾਰਚ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨ ਪੱਖੀ ਨਾਅਰੇ ਲਗਾਏ| ਕਾਲੇ ਅਤੇ ਬਸੰਤੀ ਰੰਗ ਦੇ ਝੰਡੇ ਲੈ ਕੇ ਉਨ੍ਹਾਂ ਨੇ ਪਿਛਲੇ ਸਾਢੇ ਸੱਤ ਦਹਾਕਿਆਂ ਤੋਂ ਪੰਜਾਬ ਦੇ ਲੋਕਾਂ ਉੱਤੇ ਅੱਤਿਆਚਾਰ, ਰਾਜਨੀਤਿਕ ਅਧੀਨਗੀ, ਯੂ.ਏ.ਪੀ.ਏ., ਐੱਨ.ਐੱਸ.ਏ. ਅਧੀਨ ਨਾਜਾਇਜ਼ ਗ੍ਰਿਫ਼ਤਾਰੀਆਂ, ਸਿੱਖਾਂ ਦੇ ਅੰਤਰਰਾਸ਼ਟਰੀ ਪੱਧਰ ’ਤੇ ਕਤਲੇਆਮ ਅਤੇ ਪੰਜਾਬ ਦੇ ਲੋਕਾਂ ਨੂੰ ਸਵੈ-ਨਿਰਣੇ ਦੇ ਅਧਿਕਾਰ ਸਮੇਤ ਹੋਰ ਹੱਕਾਂ ਤੋਂ ਵਾਂਝੇ ਰੱਖਣ ਦੇ ਖਿਲਾਫ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ। ਸ੍ਰੀ ਮਾਨ ਨੇ ਕਿਹਾ ਕਿ ਸਿੱਖ ਕਾਰਕੁਨਾਂ ’ਤੇ ਯੂਏਪੀਏ ਵਰਗੇ ਕਾਲੇ ਕਾਨੂੰਨਾਂ ਦੀ ਅੰਨ੍ਹੇਵਾਹ ਵਰਤੋਂ ਨੇ ਘੱਟ ਗਿਣਤੀਆਂ ਲਈ ਖਤਰੇ ਦੀ ਘੰਟੀ ਵਜਾ ਦਿੱਤੀ ਹੈ, ਜੋ ਪਹਿਲਾਂ ਤੋਂ ਹੀ ਦਿੱਲੀ ਹਕੂਮਤ ਦੀਆਂ ਤਾਨਾਸ਼ਾਹੀ ਨੀਤੀਆਂ ਦੇ ਸ਼ਿਕਾਰ ਬਣੇ ਹੋਏ ਹਨ।
ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਅਤੇ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਸਾਡੀਆ ਪਾਰਟੀਆਂ ਨੇ ਦਿੱਲੀ ਤਖ਼ਤ ਦੇ ਹਾਕਮਾਂ ਨੂੰ ਇਹ ਸੰਦੇਸ਼ ਦਿੱਤਾ ਹੈ ਕਿ ਭਾਰਤ ਨੂੰ ਆਜ਼ਾਦੀ ਮਿਲੇ 77 ਸਾਲ ਹੋ ਗਏ ਹਨ, ਪਰ ਪੰਜਾਬ ਵਿੱਚ ਕੁਝ ਵੀ ਨਹੀਂ ਬਦਲਿਆ।

Advertisement

Advertisement