ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਜਥੇਬੰਦੀਆਂ ਵੱਲੋਂ ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ਦਾ ਵਿਰੋਧ

06:37 AM Nov 20, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਨਵੰਬਰ
ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਅਗਲੇ ਸਾਲ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਫਿਲਮ ‘ਐਮਰਜੈਂਸੀ’ ਦਾ ਸਿੱਖ ਜਥੇਬੰਦੀਆਂ ਨੇ ਮੁੜ ਵਿਰੋਧ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਦੋਂ 14 ਅਗਸਤ ਨੂੰ ਇਸ ਫਿਲਮ ਦਾ ਟੀਜ਼ਰ ਜਾਰੀ ਹੋਇਆ ਸੀ ਤਾਂ ਉਸ ਵੇਲੇ ਨਾ ਸਿਰਫ਼ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਗੋਂ ਵੱਖ-ਵੱਖ ਸਿੱਖ ਜਥੇਬੰਦੀਆਂ ਇਹ ਇਤਰਾਜ਼ ਕੀਤਾ ਸੀ ਕਿ ਇਸ ਫਿਲਮ ’ਚ ਸਿੱਖਾਂ ਦੇ ਅਕਸ ਨੂੰ ਮਾੜਾ ਦਰਸਾਇਆ ਗਿਆ ਹੈ। ਇਸ ਤੋਂ ਬਾਅਦ 6 ਸਤੰਬਰ ਨੂੰ ਫਿਲਮ ਦੀ ਰਿਲੀਜ਼ਿੰਗ ਨੂੰ ਟਾਲ ਦਿੱਤਾ ਸੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਪਰਸਨ ਨੂੰ ਇਸ ਫਿਲਮ ’ਤੇ ਪਾਬੰਦੀ ਲਗਾਉਣ ਲਈ ਵੱਖ-ਵੱਖ ਪੱਤਰ ਲਿਖੇ ਸਨ। ਉਨ੍ਹਾਂ ਕਿਹਾ ਕਿ ਮਤੇ ਦੀਆਂ ਕਾਪੀਆਂ ਪੰਜਾਬ ਸਰਕਾਰ ਨੂੰ ਵੀ ਭੇਜ ਦਿੱਤੀਆਂ ਸਨ ਪਰ ਇਸ ’ਤੇ ਕੋਈ ਅਮਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਫਿਲਮ ਦੀ ਰਿਲੀਜ਼ ਦਾ ਸਖਤ ਵਿਰੋਧ ਕਰਦੀ ਹੈ। ਕਾਬਿਲੇਗੌਰ ਹੈ ਕਿ ਟੀਜ਼ਰ ਦੇ ਇੱਕ ਸੀਨ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਭੂਮਿਕਾ ਨਿਭਾਉਣ ਵਾਲੇ ਅਭਿਨੇਤਾ ਨੂੰ ਕਥਿਤ ਤੌਰ ’ਤੇ ਇੰਦਰਾ ਗਾਂਧੀ ਨਾਲ ਵਫ਼ਾਦਾਰੀ ਦਿਖਾਉਂਦੇ ਹੋਏ ਦਿਖਾਇਆ ਗਿਆ ਹੈ ਜੋ ਕਿ ਵੱਖਰੇ ਸਿੱਖ ਰਾਜ ਦੇ ਬਦਲੇ ਕਾਂਗਰਸ ਪਾਰਟੀ ਲਈ ਵੋਟਾਂ ਦਾ ਵਾਅਦਾ ਕਰਦਾ ਹੈ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ‘ਸਿੱਖ ਵਿਰੋਧੀ ਫ਼ਿਲਮ’ ਕਰਾਰ ਦਿੰਦਿਆਂ ਇਸ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।

Advertisement

Advertisement