ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖ ਪੰਥ ਦੇ ਮੁੱਦੇ ਸੰਸਦ ਵਿੱਚ ਉਭਾਰੇ ਜਾਣਗੇ: ਮਲੋਆ

09:05 AM May 25, 2024 IST
ਸਰਬਜੀਤ ਸਿੰਘ ਮਲੋਆ ਇਕੱਠ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਹਰਦੀਪ ਸਿੰਘ

ਪੱਤਰ ਪ੍ਰੇਰਕ
ਫ਼ਤਹਿਗੜ੍ਹ ਪੰਜਤੂਰ, 24 ਮਈ
ਫਰੀਦਕੋਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਸ਼ਹੀਦ ਭਾਈ ਬੇਅੰਤ ਸਿੰਘ ਦੇ ਪੁੱਤਰ ਭਾਈ ਸਰਬਜੀਤ ਸਿੰਘ ਮਲੋਆ ਨੇ ਕਿਹਾ ਕਿ ਜੇਕਰ ਹਲਕੇ ਦੀ ਸਿੱਖ ਸੰਗਤ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਤਾਂ ਉਹ ਦੇਸ਼ ਦੀ ਸੰਸਦ ਵਿੱਚ ਸਿੱਖ ਕੌਮ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਭਾਰਨਗੇ ਅਤੇ ਸਿੱਖ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ। ਇੱਥੇ ਕੰਧਾਰੀ ਪੈਲੇਸ ਵਿੱਚ ਇੱਕ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਦੇਸ਼ ਦਾ ਸੰਵਿਧਾਨ ਸਿੱਖਾਂ ਨੂੰ ਬਰਾਬਰੀ ਦਾ ਹੱਕ ਦਿੰਦਾ ਹੈ ਪਰ ਲੰਘੇ ਚਾਰ ਦਹਾਕਿਆਂ ਤੋਂ ਭਾਰਤੀ ਹਕੂਮਤਾਂ ਵੱਲੋਂ ਸਿੱਖ ਦੇ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ। ਦੇਸ਼ ਵਿੱਚ ਸਿੱਖਾਂ ਨਾਲ ਕੀਤੀਆਂ ਗਈਆਂ ਵਧੀਕੀਆਂ ਨਾਲ ਸਿੱਖ ਕੌਮ ’ਚ ਬੇਗਾਨਗੀ ਦੀ ਭਾਵਨਾ ਪੈਦਾ ਹੋਈ ਹੈ ਜਦਕਿ ਸਿੱਖ ਕੌਮ ਦਾ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਰਿਹਾ ਹੈ। ਪੰਥਕ ਆਗੂ ਜਥੇਦਾਰ ਬੂਟਾ ਸਿੰਘ ਰਣਸੀਂਹ ਕਲਾਂ ਅਤੇ ਭਾਈ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ ਭਾਈ ਸਰਬਜੀਤ ਸਿੰਘ ਮਲੋਆ ਦੇ ਪਿਤਾ ਸ਼ਹੀਦ ਬੇਅੰਤ ਸਿੰਘ ਦੀ ਕੁਰਬਾਨੀ ਦਾ ਸਨਮਾਨ ਕਰਦੇ ਹੋਏ ਭਾਈ ਮਲੋਆ ਦਾ ਸਮਰਥਨ ਕੀਤਾ ਜਾਵੇ।

Advertisement

Advertisement
Advertisement