ਸਿੱਖ ਦੰਗੇ: ਹਾਈ ਕੋਰਟ ਵੱਲੋਂ ਟਾਈਟਲਰ ਮਾਮਲੇ ਦੀ ਸੁਣਵਾਈ 29 ਨਵੰਬਰ ਨੂੰ
08:59 PM Oct 01, 2024 IST
ਨਵੀਂ ਦਿੱਲੀ, 1 ਅਕਤੂਬਰ
ਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਕਿ ਉਹ ਦਿੱਲੀ ਦੰਗਿਆਂ ਦੌਰਾਨ ਤਿੰਨ ਲੋਕਾਂ ਦੀ ਹੱਤਿਆ ਦੇ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਪਟੀਸ਼ਨ ’ਤੇ 29 ਨਵੰਬਰ ਨੂੰ ਸੁਣਵਾਈ ਕਰੇਗੀ ਜਿਸ ਵਿਚ ਟਾਈਟਲਰ ਨੇ ਆਪਣੇ ’ਤੇ ਹੱਤਿਆ ਦੇ ਦੋਸ਼ਾਂ ਨੂੰ ਚੁਣੌਤੀ ਦਿੱਤੀ ਹੈ। ਇਹ ਮਾਮਲਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦਿੱਲੀ ਦੇ ਪੁਲ ਬੰਗਸ਼ ਖੇਤਰ ਵਿੱਚ ਤਿੰਨ ਲੋਕਾਂ ਦੀ ਹੱਤਿਆ ਨਾਲ ਸਬੰਧਤ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਟਾਈਟਲਰ ਦੇ ਵਕੀਲ ਨੂੰ ਕੁਝ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਕਿਹਾ ਜੋ ਰਿਕਾਰਡ ’ਤੇ ਨਹੀਂ ਸਨ। ਟਾਈਟਲਰ ਨੇ ਦਾਅਵਾ ਕੀਤਾ ਸੀ ਕਿ ਉਹ ਘਟਨਾ ਮੌਕੇ ਮੌਜੂਦ ਨਹੀਂ ਸੀ ਤੇ ਇਸ ਮਾਮਲੇ ਵਿਚ ਉਸ ਨੂੰ ਫਸਾਇਆ ਜਾ ਰਿਹਾ ਹੈ। ਟਾਈਟਲਰ ਨੇ ਕਿਹਾ ਕਿ ਉਹ 80 ਸਾਲਾਂ ਦੇ ਹਨ ਅਤੇ ਦਿਲ ਦੀ ਬਿਮਾਰੀ, ਸ਼ੂਗਰ ਤੇ ਹੋਰ ਬਿਮਾਰੀਆਂ ਤੋਂ ਪੀੜਤ ਹਨ। ਪੀਟੀਆਈ
Advertisement
Advertisement
Advertisement