ਸਿੱਖ ਦੰਗੇ: ਹਾਈ ਕੋਰਟ ਵੱਲੋਂ ਟਾਈਟਲਰ ਮਾਮਲੇ ਦੀ ਸੁਣਵਾਈ 29 ਨਵੰਬਰ ਨੂੰ
06:26 AM Oct 02, 2024 IST
ਨਵੀਂ ਦਿੱਲੀ:
Advertisement
ਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਕਿ ਉਹ ਦਿੱਲੀ ਦੰਗਿਆਂ ਦੌਰਾਨ ਤਿੰਨ ਲੋਕਾਂ ਦੀ ਹੱਤਿਆ ਦੇ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਪਟੀਸ਼ਨ ’ਤੇ 29 ਨਵੰਬਰ ਨੂੰ ਸੁਣਵਾਈ ਕਰੇਗੀ, ਜਿਸ ਵਿਚ ਟਾਈਟਲਰ ਨੇ ਆਪਣੇ ’ਤੇ ਹੱਤਿਆ ਦੇ ਦੋਸ਼ਾਂ ਨੂੰ ਚੁਣੌਤੀ ਦਿੱਤੀ ਹੈ। ਇਹ ਮਾਮਲਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦਿੱਲੀ ਦੇ ਪੁਲ ਬੰਗਸ਼ ਖੇਤਰ ਵਿੱਚ ਤਿੰਨ ਲੋਕਾਂ ਦੀ ਹੱਤਿਆ ਨਾਲ ਸਬੰਧਤ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਟਾਈਟਲਰ ਦੇ ਵਕੀਲ ਨੂੰ ਕੁਝ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਕਿਹਾ ਜੋ ਰਿਕਾਰਡ ’ਤੇ ਨਹੀਂ ਸਨ। ਟਾਈਟਲਰ ਨੇ ਦਾਅਵਾ ਕੀਤਾ ਸੀ ਕਿ ਉਹ ਘਟਨਾ ਮੌਕੇ ਮੌਜੂਦ ਨਹੀਂ ਸੀ ਤੇ ਇਸ ਮਾਮਲੇ ਵਿਚ ਉਸ ਨੂੰ ਫਸਾਇਆ ਜਾ ਰਿਹਾ ਹੈ। -ਪੀਟੀਆਈ
Advertisement
Advertisement