ਸਿੱਖ ਦੰਗੇ: ਸੱਜਣ ਕੁਮਾਰ ਖ਼ਿਲਾਫ਼ ਕੇਸ ਦਾ ਫ਼ੈਸਲਾ 8 ਜਨਵਰੀ ਨੂੰ
06:22 AM Dec 17, 2024 IST
Advertisement
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ ਵੱਲੋਂ ਸਾਬਕਾ ਕਾਂਗਰਸੀ ਐੱਮਪੀ ਸੱਜਣ ਕੁਮਾਰ ਖ਼ਿਲਾਫ਼ ਫ਼ੈਸਲਾ ਅਗਲੇ ਵਰ੍ਹੇ 8 ਜਨਵਰੀ ਨੂੰ ਸੁਣਾਇਆ ਜਾ ਸਕਦਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਵੱਲੋਂ ਅੱਜ ਫ਼ੈਸਲਾ ਸੁਣਾਇਆ ਜਾਣਾ ਸੀ, ਜਿਨ੍ਹਾਂ ਇਸ ਨੂੰ ਅੱਗੇ ਪਾ ਦਿੱਤਾ ਹੈ। ਉਨ੍ਹਾਂ ਕਿਹਾ,‘8 ਜਨਵਰੀ ਅਗਲੀ ਤਰੀਕ ਹੈ।’ ਸਾਬਕਾ ਕਾਂਗਰਸੀ ਐੱਮਪੀ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹੈ, ਜਿਸ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਕੇਸ ਦਾ ਸਬੰਧ ਸਰਸਵਤੀ ਵਿਹਾਰ ਇਲਾਕੇ ਵਿੱਚ ਸਿੱਖ ਵਿਰੋਧੀ ਦੰਗਿਆਂ ’ਚ ਦੋ ਵਿਅਕਤੀਆਂ ਦੀ ਹੱਤਿਆ ਨਾਲ ਹੈ। ਅੱਜ ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਨਦੀਪ ਸਿੰਘ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਆਖ਼ਰੀ ਜਿਰ੍ਹਾ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ। -ਪੀਟੀਆਈ
Advertisement
Advertisement