ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਖੇਡਾਂ: ਦੂਜੇ ਦਿਨ ਕਬੱਡੀ ਮੈਚ ਰਹੇ ਖਿੱਚ ਦਾ ਕੇਂਦਰ

07:58 AM Mar 31, 2024 IST
ਆਸਟਰੇਲੀਅਨ ਸਿੱਖ ਖੇਡਾਂ ਦੌਰਾਨ ਕਬੱਡੀ ਖੇਡਦੇ ਹੋਏ ਖਿਡਾਰੀ।

ਬਚਿੱਤਰ ਕੁਹਾੜ
ਐਡੀਲੇਡ, 30 ਮਾਰਚ
ਇੱਥੇ ਐਲੇਸ ਪਾਰਕ ਵਿੱਚ ਚੱਲ ਰਹੀਆਂ 36ਵੀਆਂ ਆਸਟਰੇਲੀਅਨ ਸਿੱਖ ਖੇਡਾਂ ਦੇ ਅੱਜ ਦੂਜੇ ਦਿਨ ਕਬੱਡੀ, ਫੁਟਬਾਲ, ਵਾਲੀਬਾਲ, ਕ੍ਰਿਕਟ, ਹਾਕੀ, ਨੈੱਟਬਾਲ ਆਦਿ ਦੇ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਬਰਾੜ ਐਂਟੀਕ ਹਾਊਸ ਵੱਲੋਂ ਸਿੱਖ ਭਾਈਚਾਰੇ ਤੇ ਪੰਜਾਬੀ ਵਿਰਾਸਤ ’ਚੋਂ ਅਲੋਪ ਹੋ ਰਹੀਆਂ ਵਸਤੂਆਂ ਦੀ ਪ੍ਰਦਰਸ਼ਨੀ ਅਤੇ ਪੰਜਾਬੀਆਂ ਦੀ ਮਕਬੂਲ ਖੇਡ ਕਬੱਡੀ ਦੇ ਮੈਚ ਖਿੱਚ ਦਾ ਕੇਂਦਰ ਰਹੇ। ਪ੍ਰਬੰਧਕਾਂ ਵੱਲੋਂ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਲੰਗਰ ਲਾਇਆ ਗਿਆ। ਖੇਡ ਮੁਕਾਬਲੇ ਦੇਖਣ ਲਈ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ। ‘ਐਡੀਲੇਡ ਕਲਚਰਲ ਨਾਈਟ’ ਦੌਰਾਨ ਗਿੱਧੇ ਤੇ ਭੰਗੜੇ ਸਣੇ ਵੱਖ-ਵੱਖ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਲੀ ਰੱਖਿਆ।

Advertisement

Advertisement