ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸਥਾਪਨਾ ਦਿਵਸ ਮਨਾਇਆ

08:36 AM Sep 14, 2024 IST
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ 80ਵੇਂ ਸਥਾਪਨਾ ਦਿਵਸ ’ਤੇ ਕੀਤੀ ਜਾ ਰਹੀ ਅਰਦਾਸ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਸਤੰਬਰ
ਸਿੱਖ ਨੌਜਵਾਨਾਂ ਦੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਅੱਜ 80ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਅਕਾਲ ਤਖ਼ਤ ਤੋਂ ਇਲਾਵਾਂ ਹੋਰਨਾਂ ਥਾਵਾਂ ’ਤੇ ਵੀ ਅਰਦਾਸ ਸਮਾਗਮ ਕਰਵਾਏ ਗਏ। ਵੱਖ-ਵੱਖ ਧੜਿਆਂ ਵੱਲੋਂ ਵੀ ਇੱਥੇ ਜਥੇਬੰਦੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਕਰਨੈਲ ਸਿੰਘ ਪੀਰ ਮੁਹੰਮਦ ਧੜੇ ਨਾਲ ਸਬੰਧਤ ਫੈਡਰੇਸ਼ਨ ਨੇ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ਹੈ, ਜਦੋਂ ਕਿ ਫੈਡਰੇਸ਼ਨ ਮਹਿਤਾ ਨੇ ਜਥੇਬੰਦੀ ਦਾ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਬਿਬੇਕਸਰ ਵਿਖੇ ਮਨਾਇਆ ਹੈ। ਪੀਰ ਮੁਹੰਮਦ ਧੜੇ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਗਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਜਥੇਬੰਦੀ ਨਾਲ ਸਬੰਧਤ ਫੈਡਰੇਸ਼ਨ ਦੇ ਪੁਰਾਣੇ ਅਤੇ ਮੌਜੂਦਾ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਕਰਨੈਲ ਸਿੰਘ ਪੀਰ ਮੁਹੰਮਦ ਸਰਪ੍ਰਸਤ ਦੀ ਸਹਿਮਤੀ ਨਾਲ ਫੈਡਰੇਸ਼ਨ ਵੱਲੋਂ ਕੁਝ ਮਤੇ ਵੀ ਪਾਸ ਕੀਤੇ ਗਏ। ਦੂਜੇ ਪਾਸੇ ਫੈਡਰੇਸ਼ਨ ਮਹਿਤਾ ਵੱਲੋਂ ਗੁਰਦੁਆਰਾ ਬਿਬੇਕਸਰ ਵਿੱਚ ਸਮਾਗਮ ਕੀਤਾ ਗਿਆ।

Advertisement

Advertisement