ਬੁੱਢਾ ਦਲ ਵੱਲੋਂ ਸਿੱਖ ਚਿੰਤਕ ਵਰਿਆਮ ਸਿੰਘ ਦਾ ਸਨਮਾਨ
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 18 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਸਕੱਤਰ ਤੇ ਸਿੱਖ ਚਿੰਤਕ ਵਰਿਆਮ ਸਿੰਘ, ਜੋ ਅੱਜ ਕੱਲ੍ਹ ਖਡੂਰ ਸਾਹਿਬ ਵਾਲੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਨਾਲ ਵਿੱਦਿਅਕ ਮਾਹਿਰ ਦੇ ਸਹਿਯੋਗੀ ਅਤੇ ਚੀਫ ਖਾਲਸਾ ਦੀਵਾਨ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਦਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜਣ ’ਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇੇਦੀ ਵਲੋਂ ਯਾਦਗਾਰੀ ਚਿੰਨ੍ਹ ਤੇ ਧਾਰਮਿਕ ਪੁਸਤਕਾਂ ਭੇਟ ਕਰਕੇ ਸਨਮਾਨ ਕੀਤਾ ਗਿਆ। ਸਕੱਤਰ ਬੇਦੀ ਨੇ ਕਿਹਾ ਕਿ ਉਘੇ ਵਿਦਵਾਨ ਵਰਿਆਮ ਸਿੰਘ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਲ ਦੌਰਾਨ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਕਾਸ਼ਿਤ ਹੁੰਦੇ ਮਾਸਕ ਪੱਤਰ ‘ਗੁਰਮਤਿ ਪ੍ਰਕਾਸ਼’ ਦੀ ਲੰਮਾ ਸਮਾਂ ਸੰਪਾਦਨਾ ਕਾਰਜ ਕੀਤਾ। ਉਹ ਮੀਤ ਸਕੱਤਰ ਤੇ ਵਧੀਕ ਸਕੱਤਰ ਵਜੋਂ ਵੀ ਸੇਵਾਵਾਂ ਨਿਭਾਉਂਦੇ ਰਹੇ। ਉਹ ਚੀਫ਼ ਖਾਲਸਾ ਦੀਵਾਨ ਦੇ ਸਪਤਾਹਿਕ ਤੇ ਮਾਸਿਕ ਪੱਤਰ ਖਾਲਸਾ ਐਡਵੋਕੇਟ ਦੇ ਉਹ ਸੰਪਾਦਕ ਰਹੇ ਅਤੇ ਅੱਜ ਵੀ ਦੀਵਾਨ ਦੇ ਮੈਂਬਰ ਵਜੋਂ ਸੇਵਾ ਕਰ ਰਹੇ ਹਨ। ਖਡੂਰ ਸਾਹਿਬ ਦੇ ਵਿਦਿਅਕ ਖੇਤਰ ਵਿੱਚੋਂ ਜੋ ਬਾਬਾ ਸੇਵਾ ਸਿੰਘ ਵੱਲੋਂ ਤਮੀਰ ਕਰਵਾਏ ਗਏ ਹਨ ਜਾਂ ਹੋ ਰਹੇ ਵਿੱਚ ਸਲਾਹਕਾਰ ਵਜੋਂ ਉਨ੍ਹਾਂ ਦੀ ਵਿਸ਼ੇਸ਼ ਭੂਮਿਕਾ ਹੈ।