ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਕਦੇ ਵੀ ਖ਼ਤਮ ਨਹੀਂ ਹੋ ਸਕਦੇ: ਜਥੇਦਾਰ

08:57 AM Aug 21, 2020 IST

ਪੱਤਰ ਪ੍ਰੇਰਕ
ਐੱਸਏਐਸ ਨਗਰ (ਮੁਹਾਲੀ), 20 ਅਗਸਤ

Advertisement

ਇੱਥੋਂ ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਿਜ਼ ਗ੍ਰੰਥ ਨਹੀਂ ਹੈ ਬਲਕਿ ਸ਼ਬਦ ਗੁਰੂ ਹੈ, ਜੋ ਸਾਨੂੰ ਚੰਗਾ ਜੀਵਨ ਜਿਊਣ ਦੀ ਸੇਧ ਦਿੰਦਾ ਹੈ, ਪ੍ਰੰਤੂ ਸਿੱਖ ਗੁਰੂ ਗ੍ਰੰਥ ਸਾਹਿਬ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਥਾਂ ਉਲਟਾ ਗੁਰੂ ਤੋਂ ਮਨਫ਼ੀ ਹੋ ਰਹੇ ਹਨ। ਇਸ ਬਾਰੇ ਕਈ ਲੋਕ ਇਹ ਕਹਿ ਰਹੇ ਹਨ ਕਿ ਜੇ ਇਹੀ ਹਾਲਾਤ ਬਣੇ ਰਹੇ ਤਾਂ ਸਿੱਖ ਖ਼ਤਮ ਹੋ ਜਾਣਗੇ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕਦੇ ਵੀ ਖ਼ਤਮ ਨਹੀਂ ਹੋ ਸਕਦੇ ਹਨ, ਬਸ਼ਰਤੇ ਜੇ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਲੈਣ। ਉਨ੍ਹਾਂ ਕਿਹਾ ਕਿ ਹਕੂਮਤਾਂ ਜਿੰਨੀਆਂ ਵੀ ਤਾਕਤਵਰ ਕਿਉਂ ਨਾ ਹੋਣ ਉਹ ਕਦੇ ਵੀ ਸਿੱਖਾਂ ਨੂੰ ਦਬਾ ਨਹੀਂ ਸਕਦੀਆਂ। ਇਸ ਮੌਕੇ ਦੀਵਾਨ ਹਾਲ ਵਿੱਚ ਕੁਰਸੀਆਂ ਲਗਾਉਣ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਜਥੇਦਾਰ ਨੇ ਕਿਹਾ ਕਿ ਜਿਸ ਦੀ ਜਿੰਨੀ ਸਮਰਥਾ ਹੈ, ਉਸ ਨੂੰ ਉੱਨੀ ਦੇਰ ਤੱਕ ਭੁੰਜੇ ਬੈਠ ਕੇ ਗੁਰੂ ਦੇ ਦਰਸ਼ਨ ਕਰਨੇ ਚਾਹੀਦੇ ਹਨ। ਅਖੀਰ ਵਿੱਚ ਸਮਾਗਮ ਦੇ ਪ੍ਰਬੰਧਕਾਂ ਭਾਈ ਆਰਪੀ ਸਿੰਘ, ਪ੍ਰੋ. ਮੇਹਰ ਸਿੰਘ ਮੱਲ੍ਹੀ, ਬਲਵਿੰਦਰ ਸਿੰਘ ਟੌਹੜਾ, ਬਲਵਿੰਦਰ ਸਿੰਘ ਸਾਗਰ, ਸੋਹਨ ਸਿੰਘ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।

Advertisement

Advertisement
Tags :
ਸਕਦੇ:ਸਿੱਖਜਥੇਦਾਰਨਹੀਂ