For the best experience, open
https://m.punjabitribuneonline.com
on your mobile browser.
Advertisement

ਸਿੱਖਾਂ ਵੱਲੋਂ ਗੁਰਦੁਆਰਿਆਂ ਵਿੱਚ ਛਾਪਿਆਂ ਤੋਂ ਇਨਕਾਰ

05:40 AM Jan 29, 2025 IST
ਸਿੱਖਾਂ ਵੱਲੋਂ ਗੁਰਦੁਆਰਿਆਂ ਵਿੱਚ ਛਾਪਿਆਂ ਤੋਂ ਇਨਕਾਰ
Advertisement

* ਭਾਰਤੀ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀਆਂ ਰਿਪੋਰਟਾਂ ਨੂੰ ਖਾਰਜ ਕੀਤਾ
* ਅਮਰੀਕੀ ਨਿਆਂ ਵਿਭਾਗ ਤੇ ਵ੍ਹਾਈਟ ਹਾਊਸ ਨਾਲ ਸਿੱਖ ਭਾਈਚਾਰੇ ਦੇ ਨਿੱਘੇ ਰਿਸ਼ਤੇ ਹੋਣ ਦਾ ਦਾਅਵਾ

Advertisement

ਨਿਊ ਯਾਰਕ, 28 ਜਨਵਰੀ
ਸਿੱਖ ਆਗੂਆਂ ਨੇ ਅਮਰੀਕਾ ਵਿੱਚ ਗੈਰਕਾਨੂੰਨੀ ਪਰਵਾਸੀਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇਮੀਗ੍ਰੇਸ਼ਨ ਵਿਭਾਗ ਵੱਲੋਂ ਕੁਝ ਗੁਰਦੁਆਰਿਆਂ ਵਿੱਚ ਛਾਪਿਆਂ ਬਾਰੇ ਭਾਰਤੀ ਮੀਡੀਆ ’ਚ ਛਪੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਭਾਈਚਾਰੇ ਨੇ ਕਿਹਾ ਕਿ ਅਜਿਹੀ ਕਿਸੇ ਮੁਹਿੰਮ ਤਹਿਤ ਗੁਰਦੁਆਰਿਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਨਿਊ ਯਾਰਕ ਦੇ ਰਿਚਮੰਡ ਹਿੱਲ ਗੁਰਦੁਆਰੇ ਦੇ ਸੁਖਜਿੰਦਰ ਸਿੰਘ ਨਿੱਝਰ ਨੇ ਕਿਹਾ ਕਿ ਐਤਵਾਰ ਨੂੰ ਆਮ ਵਾਂਗ ਗੁਰਦੁਆਰੇ ’ਚ ਪਾਠ ਤੇ ਕੀਰਤਨ ਕੀਤਾ ਗਿਆ ਤੇ ਇਸ ਦੌਰਾਨ ਕਿਸੇ ਨੇ ਕੋਈ ਦਖ਼ਲ ਨਹੀਂ ਦਿੱਤਾ। ਸਿੱਖ ਕਲਚਰਲ ਸੁਸਾਇਟੀ ਨਾਲ ਜੁੜੇ ਤੇ ਸਾਹਿਲੀ ਉੱਤਰ-ਪੂਰਬ ਦੀ ਨੁਮਾਇੰਦਗੀ ਕਰਦੇ ਸ੍ਰੀ ਨਿੱਝਰ ਨੇ ਕਿਹਾ ਕਿ ਪੁਲੀਸ ਜਾਂ ਕਿਸੇ ਹੋਰ ਏਜੰਸੀ ਨੇ ਨਿਊ ਯਾਰਕ ਤੇ ਨਿਊ ਜਰਸੀ ਦੇ ਕਿਸੇ ਗੁਰਦੁਆਰੇ ਵਿੱਚ ਛਾਪੇ ਨਹੀਂ ਮਾਰੇ। ਸ੍ਰੀ ਨਿੱਝਰ, ਜੋ ਗੁਰਦੁਆਰੇ ਦੀ ਪਬਲਿਕ ਤੇ ਮੀਡੀਆ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਭਾਰਤੀ ਮੀਡੀਆ ਵਿੱਚ ਛਪੀਆਂ ਖ਼ਬਰਾਂ ਗ਼ਲਤ ਰਿਪੋਰਟਿੰਗ ਜਾਂ ਫਿਰ ਕਿਸੇ ਗਲਤਫ਼ਹਿਮੀ ਦਾ ਨਤੀਜਾ ਹਨ।
ਸਿੱਖ ਕੌਂਸਲ ਆਨ ਰਿਲੀਜਨ ਐਂਡ ਐਜੂਕੇਸ਼ਨ ਦੇ ਚੇਅਰਮੈਨ ਰਾਜਵੰਤ ਸਿੰਘ ਨੇ ਇਮੀਗ੍ਰੇਸ਼ਨ ਜਾਂ ਹੋਰ ਏਜੰਸੀਆਂ ਵੱਲੋਂ ਗੁਰਦੁਆਰਿਆਂ ’ਤੇ ਛਾਪੇ ਮਾਰਨ ਜਾਂ ਗਸ਼ਤ ਕਰਨ ਦੀਆਂ ਰਿਪੋਰਟਾਂ ਨੂੰ ਰੱਦ ਕੀਤਾ। ਉਨ੍ਹਾਂ ਕਿਹਾ ਕਿ ਨਿਊ ਯਾਰਕ ਤੇ ਨਿਊ ਜਰਸੀ ਵਿੱਚ ਸਿੱਖਾਂ ਦੇ ਨਿਆਂ ਵਿਭਾਗ ਤੇ ਵ੍ਹਾਈਟ ਹਾਊਸ ਸਣੇ ਸਰਕਾਰ ਦੇ ਪ੍ਰਤੀਨਿਧਾਂ ਨਾਲ ਨਿੱਘੇ ਸਬੰਧ ਹਨ। ਗੁਰਦੁਆਰਿਆਂ ਦੇ ਸਰਕਾਰੀ ਏਜੰਸੀਆਂ ਨਾਲ ਚੰਗੇ ਰਿਸ਼ਤੇ ਹਨ ਅਤੇ ਭਾਈਚਾਰੇ ਨਾਲ ਜੁੜੇ ਮਸਲਿਆਂ ਬਾਰੇ ਚਰਚਾ ਲਈ ਉਹ ਗੁਰਦੁਆਰੇ ਦੇ ਸੱਦੇ ’ਤੇ ਨਿਯਮਤ ਬੈਠਕਾਂ ਵੀ ਕਰਦੇ ਹਨ। ਰਾਸ਼ਟਰਪਤੀ ਡੋਨਲਡ ਟਰੰਪ ਨੇ ਪਿਛਲੇ ਹਫ਼ਤੇ ਉਹ ਨੀਤੀ ਰੱਦ ਕਰ ਦਿੱਤੀ ਸੀ, ਜਿਸ ਤਹਿਤ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਗਿਰਜਾਘਰਾਂ ਜਾਂ ਸਕੂਲਾਂ ਵਿੱਚ ਦਾਖ਼ਲ ਹੋ ਕੇ ਗ੍ਰਿਫ਼ਤਾਰੀ ਕਰਨ ਦੀ ਮਨਾਹੀ ਸੀ। ਹੋਮਲੈਂਡ ਸਕਿਓਰਿਟੀ ਵਿਭਾਗ ਨੇ ਕਿਹਾ, ‘‘ਅਪਰਾਧੀ ਹੁਣ ਗ੍ਰਿਫ਼ਤਾਰੀ ਤੋਂ ਬਚਣ ਲਈ ਅਮਰੀਕੀ ਸਕੂਲਾਂ ਤੇ ਗਿਰਜਾਘਰਾਂ ਵਿੱਚ ਨਹੀਂ ਲੁਕ ਸਕਣਗੇ।’ -ਆਈਏਐੱਨਐੱਸ

Advertisement

Advertisement
Author Image

joginder kumar

View all posts

Advertisement