ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਾਂ ਨੂੰ 40 ਸਾਲਾਂ ਬਾਅਦ ਵੀ ਇਨਸਾਫ਼ ਨਹੀਂ ਮਿਲਿਆ: ਧਾਮੀ

10:24 AM Nov 03, 2024 IST
ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਅਰਦਾਸ ਮੌਕੇ ਸ਼ਾਮਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਕਿਹਾ ਕਿ ਦਿੱਲੀ ਸਮੇਤ ਦੇਸ਼ ਵਿੱਚ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ ਵਿਚ ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਹਕੂਮਤ ਦੀ ਸ਼ਹਿ ’ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਜ਼ਖ਼ਮ 40 ਸਾਲ ਬੀਤ ਜਾਣ ਮਗਰੋਂ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਸਿੱਖ ਕੌਮ ਨੂੰ ਇਸ ਦਾ ਇਨਸਾਫ਼ ਨਹੀਂ ਮਿਲਿਆ। ਸ਼੍ਰੋਮਣੀ ਕਮੇਟੀ ਵੱਲੋਂ ਅੱਜ ਨਵੰਬਰ 1984 ’ਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸੇ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਇਹ ਮਾਨਵਤਾ ਵਿਰੋਧੀ ਅਣਮਨੁੱਖੀ ਕਾਰਾ ਸੀ, ਜਿਸ ਤੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ। ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨੂੰ ਦੇਸ਼ ਅੰਦਰ ਹੀ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ।
ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਰਣਜੀਤ ਸਿੰਘ ਕਾਹਲੋਂ, ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ ਆਦਿ ਹਾਜ਼ਰ ਸਨ।

Advertisement

Advertisement