ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਜ਼ ਫਾਰ ਜਸਟਿਸ ਵੱਲੋਂ ਏਅਰ ਇੰਡੀਆ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ

05:54 PM Oct 21, 2024 IST

ਲੰਡਨ, 21 ਅਕਤੂਬਰ
AIR India Bomb Threat: ਅਮਰੀਕਾ ਵਿੱਚ ਰਹਿ ਰਹੇ ਸਿੱਖਜ਼ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਏਅਰ ਇੰਡੀਆ ਵਿਚ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਹੈ। ਉਸ ਨੇ ਇਕ ਵੀਡੀਓ ਜਾਰੀ ਕਰ ਕੇ 1984 ਦੇ ਸਿੱਖ ਦੰਗਿਆਂ ਦਾ ਬਦਲਾ ਲੈਣ ਦੀ ਗੱਲ ਵੀ ਕਹੀ ਹੈ। ਵੀਡੀਓ ਵਿਚ ਉਹ ਕਹਿ ਰਿਹਾ ਹੈ ਕਿ ਲੋਕ ਏਅਰ ਇੰਡੀਆ ਵਿਚ ਸਫਰ ਨਾ ਕਰਨ। ਉਸ ਨੇ ਕਿਹਾ, ‘ਨਵੰਬਰ ਵਿਚ ਸਿੱਖ ਦੰਗਿਆਂ ਦੀ 40ਵੀਂ ਬਰਸੀ ਹੈ। ਇਹ ਦੰਗੇ ਦੇਸ਼ ਭਰ ਵਿਚ ਹੋਏ ਸਨ ਪਰ ਇਸ ਦਾ ਜ਼ਿਆਦਾ ਅਸਰ ਨਵੀਂ ਦਿੱਲੀ ਤੇ ਲਾਗਲੇ ਇਲਾਕਿਆਂ ਵਿਚ ਹੋਇਆ ਸੀ ਜਿਸ ਵਿਚ ਵੱਡੀ ਗਿਣਤੀ ਸਿੱਖ ਮਾਰੇ ਗਏ ਸਨ। ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਕੁਝ ਸਮੇਂ ਤੋਂ ਸਿੱਖਜ਼ ਫਾਰ ਜਸਟਿਸ ਵੱਲੋਂ ਭਾਰਤ ਸਰਕਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਇਸ ਵੇਲੇ ਪੰਨੂ ਦਾ ਮਾਮਲਾ ਵੀ ਭਖਿਆ ਹੋਇਆ ਹੈ ਕਿਉਂਕਿ ਅਮਰੀਕੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪੰਨੂ ਨੂੰ ਅਮਰੀਕਾ ਵਿਚ ਮਾਰਨ ਦੀ ਸਾਜ਼ਿਸ਼ ਰਚੀ ਗਈ ਸੀ ਪਰ ਇਸ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਸੀ।

Advertisement

Advertisement