ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਤੇ ਕਸ਼ਮੀਰ ਵਿੱਚ ਸਿੱਖਾਂ ਵੱਲੋਂ ਚੋਣਾਂ ਲੜਨ ਦੀ ਯੋਜਨਾ

07:36 AM Aug 20, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਅਗਸਤ
ਜੰਮੂ ਅਤੇ ਕਸ਼ਮੀਰ ਵਿੱਚ ਚੋਣਾਂ ਦਾ ਬਿਗਲ ਵੱਜਣ ਤੋਂ ਬਾਅਦ ਕਸ਼ਮੀਰ ਵਿੱਚ ਵਸਦੇ ਸਿੱਖਾਂ ਵੱਲੋਂ ਚੋਣਾਂ ਲੜਨ ਦੀ ਯੋਜਨਾ ਬਣਾਈ ਜਾ ਰਹੀ ਹੈ। ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ ਇਸ ਸਬੰਧੀ ਐਲਾਨ ਕੀਤਾ ਹੈ ਕਿ ਉਹ ਬਹੁਗਿਣਤੀ ਦੀ ਮਦਦ ਨਾਲ ਜੰਮੂ ਅਤੇ ਕਸ਼ਮੀਰ ਦੀਆਂ ਅੱਠ ਤੋਂ ਬਾਰਾਂ ਵਿਧਾਨ ਸਭਾ ਸੀਟਾਂ ’ਤੇ ਚੋਣ ਲੜ ਸਕਦੇ ਹਨ।
ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਜਗਮੋਹਨ ਸਿੰਘ ਰੈਣਾ ਨੇ ਦੱਸਿਆ ਕਿ ਹੁਣ ਤੱਕ ਜੰਮੂ ਅਤੇ ਕਸ਼ਮੀਰ ਵਿੱਚ ਕਈ ਸਿਆਸੀ ਪਾਰਟੀਆਂ ਆਈਆਂ ਹਨ ਪਰ ਕਿਸੇ ਨੇ ਵੀ ਸਿੱਖਾਂ ਦੀ ਬਾਂਹ ਨਹੀਂ ਫੜੀ ਸਗੋਂ ਸਿੱਖਾਂ ਨੂੰ ਸਿਰਫ ਆਪਣੇ ਵੋਟ ਬੈਂਕ ਲਈ ਵਰਤਿਆ ਹੈ ਜਿਸ ਦਾ ਸਿੱਟਾ ਹੈ ਕਿ ਸਿੱਖਾਂ ਦੀਆਂ ਸਮੱਸਿਆਵਾਂ ਜਿਵੇਂ ਦੀਆਂ ਤਿਵੇਂ ਹਨ ਅਤੇ ਸਿੱਖਾਂ ਨੂੰ ਘੱਟ ਗਿਣਤੀ ਹੋਣ ਦੇ ਬਾਵਜੂਦ ਘੱਟ ਗਿਣਤੀ ਦਾ ਦਰਜਾ ਨਹੀਂ ਮਿਲਿਆ। ਉਨ੍ਹਾਂ ਜੰਮੂ ਕਸ਼ਮੀਰ ਵਿੱਚ ਵਸਦੇ ਬਹੁ ਗਿਣਤੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਕਸ਼ਮੀਰੀਅਤ ਦੇ ਭਲੇ ਲਈ ਸਿੱਖ ਭਾਈਚਾਰੇ ਨੂੰ ਸਮਰਥਨ ਦਿੱਤਾ ਜਾਵੇ। ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ ਇਸ ਸਬੰਧੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ਸ੍ਰੀ ਰੈਣਾ ਨੇ ਦੱਸਿਆ ਕਿ ਉਹ ਕਸ਼ਮੀਰ ਘਾਟੀ ਦੀਆਂ ਚਾਰ ਸੀਟਾਂ ’ਤੇ ਨਜ਼ਰ ਰੱਖ ਰਹੇ ਹਨ ਜਿੱਥੇ ਸਿੱਖ ਭਾਈਚਾਰਾ ਚੰਗੀ ਗਿਣਤੀ ਵਿੱਚ ਹੈ। ਇਨ੍ਹਾਂ ਵਿੱਚ ਪੁਲਵਾਮਾ ਦੀ ਤਰਾਲ ਸੀਟ, ਬਾਰਾਮੂਲਾ, ਸ੍ਰੀਨਗਰ ਅਤੇ ਅਮੀਰਾ ਕਦਲ ਵਿਧਾਨ ਸਭਾ ਖੇਤਰ ਸ਼ਾਮਲ ਹਨ। ਪੁਲਵਾਮਾ ਵਿੱਚ ਲਗਪਗ 14 ਹਜ਼ਾਰ, ਬਾਰਾਮੁੱਲਾ ਵਿੱਚ ਲਗਪਗ 17 ਹਜ਼ਾਰ, ਸ੍ਰੀਨਗਰ ਅਤੇ ਅਮੀਰਾ ਕਦਲ ਵਿੱਚ ਕ੍ਰਮਵਾਰ ਸੱਤ ਅਤੇ ਅੱਠ ਹਜ਼ਾਰ ਸਿੱਖ ਰਹਿੰਦੇ ਹਨ।

Advertisement

Advertisement
Advertisement