ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲੀ ਦੀ ਰਿਹਾਈ ਲਈ ਬਰਨਾਲਾ ਵਿੱਚ ‘ਮੌਨ ਮਾਰਚ’

07:57 AM Sep 22, 2024 IST

ਬਰਨਾਲਾ (ਖੇਤਰੀ ਪ੍ਰਤੀਨਿਧ): ਸਿਆਸੀ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਬਰਨਾਲਾ ਵਿਖੇ ਕਚਿਹਰੀ ਚੌਕ ਵਿਖੇ ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਦੇ ਸੱਦੇ ’ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਹੱਥਾਂ ਵਿੱਚ ਤਖ਼ਤੀਆਂ ਫ਼ੜ ਅਤੇ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ ਕੇ ਮੌਨ ਮੁਜ਼ਾਹਰਾ ਕੀਤਾ ਗਿਆ। ਆਗੂ ਰਜਿੰਦਰ ਭਦੌੜ, ਸੋਹਣ ਸਿੰਘ ਮਾਝੀ ਤੇ ਬਿੱਕਰ ਸਿੰਘ ਔਲਖ ਨੇ ਕਿਹਾ ਕਿ ਮਾਲੀ ਦੀ ਭਾਸ਼ਾ ਤੇ ਨਿੱਜੀ ਵਿਚਾਰਾਂ ਨਾਲ ਸਹਿਮਤੀ-ਅਸਹਿਮਤੀ ਦੇ ਬਾਵਜੂਦ ਉਨ੍ਹਾਂ ਦੀ ਸਰਕਾਰੀ ਸ਼ਹਿ ’ਤੇ ਹੋਈ ਨਿਰਆਧਾਰ ਗ੍ਰਿਫ਼ਤਾਰੀ ਦੇ ਸਖ਼ਤ ਵਿਰੋਧ ਦੇ ਜਥੇਬੰਦੀਆਂ ਦੇ ਲਏ ਫ਼ੈਸਲੇ ਤਹਿਤ ਅੱਜ ਦਾ ਪ੍ਰਦਰਸ਼ਨ ਕੀਤਾ ਗਿਆ ਹੈ। ਆਗੂਆਂ ਪੰਜਾਬ ਦੇ ਸਮੂਹ ਇਨਸਾਫ਼ਪਸੰਦ ਸ਼ਕਤੀਆਂ ਨੂੰ ਇਨ੍ਹਾਂ ਗੱਲਘੋਟੂ ਕਾਨੂੰਨਾਂ ਤੇ ਲੋਕ ਵਿਰੋਧੀ ਮਨਸੂਬਿਆਂ ਦਾ ਵਿਰੋਧ ਤੇਜ਼ ਕਰਨ ਦਾ ਸੱਦਾ ਦਿੱਤਾ।

Advertisement

Advertisement