ਸਿਲਕ ਐਕਸਪੋ-2024 ਭਲਕ ਤੋਂ ਹੋਵੇਗਾ ਸ਼ੁਰੂ
07:45 AM Dec 03, 2024 IST
Advertisement
ਚੰਡੀਗੜ੍ਹ:
Advertisement
ਪੰਜਾਬ ’ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ’ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸਿਲਕ ਐਕਸਪੋ 4 ਦਸੰਬਰ ਤੋਂ 9 ਦਸੰਬਰ-2024 ਤੱਕ ਕਿਸਾਨ ਭਵਨ ਸੈਕਟਰ-35, ਚੰਡੀਗੜ੍ਹ ਵਿੱਚ ਲਗਾਇਆ ਜਾ ਰਿਹਾ ਹੈ। ਇਹ ਐਕਸਪੋ ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਤੇ ਬਾਗਬਾਨੀ ਵਿਭਾਗ ਪੰਜਾਬ ਦੇ ਆਪਸੀ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸ੍ਰੀ ਭਗਤ ਨੇ ਕਿਹਾ ਕਿ ਇਸ ਸਮਾਗਮ ਵਿੱਚ ਭਾਰਤ ਦੇ ਸਮੂਹ ਰਾਜਾਂ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਰਜਿਸਟਰਡ ਅਦਾਰੇ, ਸੁਸ਼ਾਇਟੀਜ਼ ਵੱਲੋਂ ਸਿਲਕ ਨਾਲ ਸਬੰਧਤ ਵੱਖ-ਵੱਖ ਕਿਸਮਾਂ ਦੇ ਸਟਾਲ ਲਗਾਏ ਜਾਣਗੇ। -ਟਨਸ
Advertisement
Advertisement