For the best experience, open
https://m.punjabitribuneonline.com
on your mobile browser.
Advertisement

ਡੇਢ ਦਹਾਕੇ ਤੋਂ ਬੰਦ ਪਿਆ ਰੇਸ਼ਮ ਬੀਜ ਉਤਪਾਦਨ ਸੈਂਟਰ ਮੁੜ ਸ਼ੁਰੂ

08:35 AM Jun 22, 2024 IST
ਡੇਢ ਦਹਾਕੇ ਤੋਂ ਬੰਦ ਪਿਆ ਰੇਸ਼ਮ ਬੀਜ ਉਤਪਾਦਨ ਸੈਂਟਰ ਮੁੜ ਸ਼ੁਰੂ
ਸੈਂਟਰ ਦੀ ਅੰਦਰਲੀ ਖਸਤਾ ਹਾਲਤ ਦਾ ਜਾਇਜ਼ਾ ਲੈਂਦੇ ਹੋਏ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ।
Advertisement

ਐੱਨਪੀ ਧਵਨ
ਪਠਾਨਕੋਟ, 21 ਜੂਨ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ। ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਸ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।
ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਇਸ ਅਮਾਨਤ ਨੂੰ ਅਣਗੌਲਿਆ ਰੱਖਿਆ ਹੋਇਆ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਉਨ੍ਹਾਂ ਨੇ ਇਸ ਕੇਂਦਰ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਤਹੱਈਆ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਲਈ ਪਹਿਲੀ ਕਿਸ਼ਤ ਵਜੋਂ 14 ਲੱਖ ਰੁਪਏ ਪ੍ਰਵਾਨ ਕੀਤੇ ਗਏ ਹਨ ਜਿਸ ਨਾਲ ਸਤੰਬਰ ਤੋਂ ਸਿਲਕ ਸੀਡ ਗ੍ਰੇਨੇਜ ਤਿਆਰ ਕਰਕੇ ਕਿਸਾਨਾਂ ਨੂੰ ਰੇਸ਼ਮ ਦਾ ਬੀਜ ਸਸਤੇ ਭਾਅ ’ਤੇ ਦਿੱਤਾ ਜਾਵੇਗਾ। ਸ੍ਰੀ ਜੌੜਾਮਾਜਰਾ ਨੇ ਦੱਸਿਆ ਕਿ ਡਲਹੌਜ਼ੀ ਦਾ ਵਾਤਾਵਰਨ ਰੇਸ਼ਮ ਬੀਜ ਉਤਪਾਦਨ ਲਈ ਬਹੁਤ ਅਨੁਕੂਲ ਹੈ ਅਤੇ ਇਸ ਕੇਂਦਰ ਦੇ ਸ਼ੁਰੂ ਹੋਣ ਨਾਲ ਪੰਜਾਬ ਦੇ ਕੰਢੀ ਖੇਤਰ ਦੇ ਲਗਪਗ 1500 ਕਿਸਾਨਾਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵਿਭਾਗ ਵੱਲੋਂ ਰੇਸ਼ਮ ਕੀੜਾ ਪਾਲਕਾਂ ਨੂੰ ਕੇਂਦਰੀ ਰੇਸ਼ਮ ਬੋਰਡ ਦੇ ਸੈਂਟਰਾਂ ਤੋਂ ਰੇਸ਼ਮ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਸੀ ਪਰ ਹੁਣ ਡਲਹੌਜ਼ੀ ਸਥਿਤ ਇਸ ਸੈਂਟਰ ਦੇ ਚਾਲੂ ਹੋਣ ਨਾਲ ਸੂਬਾ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਰੇਸ਼ਮ ਬੀਜ ਤਿਆਰ ਕੀਤਾ ਜਾ ਸਕੇਗਾ ਅਤੇ ਟਰਾਂਸਪੋਰਟੇਸ਼ਨ ਦੇ ਘੱਟ ਖ਼ਰਚੇ ’ਤੇ ਰੇਸ਼ਮ ਕੀਟ ਪਾਲਕਾਂ ਨੂੰ ਰੇਸ਼ਮ ਬੀਜ ਮੁਹੱਈਆ ਕਰਵਾਇਆ ਜਾ ਸਕੇਗਾ।

Advertisement

Advertisement
Advertisement
Author Image

Advertisement