ਸੇਂਟ ਕਬੀਰ ਕਾਨਵੈਂਟ ਸਕੂਲ ਵਿੱਚ ਸਿਲਵਰ ਜੁਬਲੀ ਸਮਾਗਮ
ਪੱਤਰ ਪ੍ਰੇਰਕ
ਭੁੱਚੋ ਮੰਡੀ, 24 ਦਸੰਬਰ
ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ’ਚ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਮੁੱਖ ਮਹਿਮਾਨ ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸੰਸਥਾਪਕ ਅਤੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਗੈਸਟ ਆਫ਼ ਆਨਰਜ਼ ਵਜੋਂ ਸ਼ਾਮਲ ਹੋਏ। ਸਕੂਲ ਦੇ ਐਮਡੀ ਪ੍ਰੋ. ਐੱਮਐੱਲ ਅਰੋੜਾ ਨੇ ਮਹਿਮਾਨਾਂ ਅਤੇ ਬੱਚਿਆਂ ਮਾਪਿਆਂ ਦਾ ਸਵਾਗਤ ਕੀਤਾ ਅਤੇ ਸਮੂਹ ਸਟਾਫ਼ ਸਮੇਤ ਕੇਕ ਕੱਟ ਕੇ ਸਕੂਲ ਦੀ ਸਿਲਵਰ ਜੁਬਲੀ ਮਨਾਈ। ਉਨ੍ਹਾਂ ਸਕੂਲ ਦੀ ਸੰਸਥਾਪਕ ਅਤੇ ਪ੍ਰਿੰਸੀਪਲ ਮਰਹੂਮ ਪੁਸ਼ਪਾ ਅਰੋੜਾ ਨੂੰ ਸ਼ਰਧਾਂਜਲੀ ਭੇਟ ਕੀਤੀ। ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਉਨ੍ਹਾਂ ਕੋਰੀਓਗ੍ਰਾਫੀ ਰਾਹੀਂ ਨਵੀਆਂ ਸਮੱਸਿਆਵਾਂ ਬੇਰੁਜ਼ਗਾਰੀ, ਨੌਜਵਾਨ ਪੀੜ੍ਹੀ ਦਾ ਵਿਦੇਸ਼ ਜਾਣਾ ਅਤੇ ਨਸ਼ਾਖੋਰੀ ਆਦਿ ਸੁਚੱਜੇ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਪੰਜਾਬੀ ਲੋਕ ਨਾਚ ਭੰਗੜੇ ਵਿੱਚ ਧਮਾਲ ਪਾਈ। ਇਸ ਮੌਕੇ ਵੀਰ ਬਾਲਕ ਦਿਵਸ ਮਨਾਉਂਦਿਆਂ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਆਰਮੀ ਐਕਟ ਰਾਹੀਂ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਾਡੇ ਦੇਸ਼ ਦੇ ਸੈਨਿਕਾਂ ਦੇ ਯੋਗਦਾਨ ਨੂੰ ਦਰਸਾਇਆ ਗਿਆ। ਸਮਾਗਮ ਵਿੱਚ ਇੱਕ ਭਾਵੁਕ ਪਲ ਉਦੋਂ ਆਇਆ, ਜਦੋਂ ਸਕੂਲ ਦੇ ਸਾਬਕਾ ਪ੍ਰਿੰਸੀਪਲਾਂ, ਪ੍ਰਬੰਧਕਾਂ, ਵਾਈਸ ਪ੍ਰਿੰਸੀਪਲਾਂ ਅਤੇ ਸਟਾਫ਼ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਪਤੀ ਮੌਕੇ ਸਾਰੇ ਕਲਾਕਾਰਾਂ ਅਤੇ ਵਿਦਿਆਰਥੀਆਂ ਨੇ ਏਕਤਾ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਕੰਚਨ ਬਾਲਾ ਨੇ ਸਾਰਿਆਂ ਦਾ ਧੰਨਵਾਦ ਕੀਤਾ।