For the best experience, open
https://m.punjabitribuneonline.com
on your mobile browser.
Advertisement

ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਟੀਮ ਨੂੰ ਚਾਂਦੀ ਦਾ ਤਗ਼ਮਾ

07:59 AM Apr 19, 2024 IST
ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਟੀਮ ਨੂੰ ਚਾਂਦੀ ਦਾ ਤਗ਼ਮਾ
ਲੁਧਿਆਣਾ ਵਿੱਚ ਖਿਡਾਰੀਆਂ ਦਾ ਸਵਾਗਤ ਕਰਦੇ ਹੋਏ ਤੇਜਾ ਸਿੰਘ ਧਾਲੀਵਾਲ ਤੇ ਹੋਰ। -ਫੋਟੋ: ਵਰਮਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਅਪਰੈਲ
ਪੁੱਡੂਚੇਰੀ ਵਿੱਚ ਖਤਮ ਹੋਈ 38ਵੀਂ ਨੈਸ਼ਨਲ ਬਾਸਟਕਬਾਲ ਚੈਂਪੀਅਨਸ਼ਿਪ ਅੰਡਰ-17 ਵਿੱਚੋਂ ਚਾਂਦੀ ਦਾ ਤਗਮਾ ਜਿੱਤਣ ਵਾਲੀ ਪੰਜਾਬ ਦੀ ਲੜਕਿਆਂ ਦੀ ਟੀਮ ਦਾ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਹ ਚੈਂਪੀਅਨਸ਼ਿਪ 9 ਅਪਰੈਲ ਤੋਂ ਸ਼ੁਰੂ ਹੋ ਕੇ 15 ਅਪਰੈਲ ਨੂੰ ਖਤਮ ਹੋਈ। ਇਸ ਮੌਕੇ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਸਕੱਤਰ ਤੇਜਾ ਸਿੰਘ ਧਾਲੀਵਾਲੀ, ਡੀਐੱਸਓ ਰੁਪਿੰਦਰ ਸਿੰਘ ਬਰਾੜ ਤੋਂ ਇਲਾਵਾ ਅਥਲੈਟਿਕ ਕੋਚ ਸੰਜੀਵ ਸ਼ਰਮਾ, ਰਜਿੰਦਰ ਸਿੰਘ, ਸਾਲੋਨੀ, ਨਰਿੰਦਰਪਾਲ, ਰਵਿੰਦਰ, ਸੁਖਵਿੰਦਰ ਸਿੰਘ, ਪਰਮਿੰਦਰ ਸਿੰਘ, ਵਿਨੋਦ ਚੋਪੜਾ ਅਤੇ ਵੀਰਪਾਲ ਸਿੰਘ ਢਿੱਲੋਂ ਵੀ ਮੌਜੂਦ ਸਨ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਉਕਤ ਟੀਮ ਨੇ ਕੋਚ ਜੈਪਾਲ, ਬਲਜੀਤ ਅਤੇ ਅਨੂਪ ਕੁਮਾਰ ਦੀ ਅਗਵਾਈ ਵਿੱਚ ਇਹ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਦਾ ਫਾਈਨਲ ਮੁਕਾਬਲਾ ਰਾਜਸਥਾਨ ਅਤੇ ਪੰਜਾਬ ਦੀਆਂ ਟੀਮਾਂ ਵਿਚਾਲੇ ਹੋਇਆ। ਭਾਵੇਂ ਇਹ ਮੈਚ ਰਾਜਸਥਾਨ ਦੀ ਟੀਮ 81-77 ਅੰਕਾਂ ਦੇ ਫਰਕ ਨਾਲ ਜਿੱਤ ਗਈ ਪਰ ਪੰਜਾਬ ਦੀ ਟੀਮ ਨੇ ਵੀ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ। ਚੈਂਪੀਅਨਸ਼ਿਪ ਵਿੱਚ ਦੂਜੇ ਸਥਾਨ ’ਤੇ ਰਹੀ ਪੰਜਾਬ ਦੀ ਟੀਮ ਨੂੰ ਚਾਂਦੀ ਦੇ ਤਗਮੇ ਦੇ ਨਾਲ ਨਾਲ 2 ਲੱਖ ਰੁਪਏ ਨਕਦ ਇਨਾਮ ਵਜੋਂ ਮਿਲੇ। ਬੈਸਟ ਸ਼ੂਟਰ ਰਹੇ ਮ੍ਰਿਗੇਂਦਰ ਸਿੰਘ ਨੂੰ 25000 ਰੁਪਏ ਨਕਦ ਇਨਾਮ ਮਿਲਿਆ। ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਰਾਜਦੀਪ ਸਿੰਘ ਗਿੱਲ, ਵਾਈਸ ਪ੍ਰਧਾਨ ਮੁਖਵਿੰਦਰ ਸਿੰਘ ਤੇ ਯਾਦਵਿੰਦਰ ਸਿੰਘ ਹੇਅਰ ਨੇ ਟੀਮ ਨੂੰ ਵਧਾਈ ਦਿੱਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×