ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਲਵਰ ਓਕਸ ਸਕੂਲ ਵਿੱਚ ‘ਦੀਵਾਲੀ ਉਤਸਵ’ ਮਨਾਇਆ

10:03 AM Oct 30, 2024 IST
ਸਿਲਵਰ ਓਕਸ ਸਕੂਲ ਵਿੱਚ ‘ਦੀਵਾਲੀ ਉਤਸਵ’ ਮੌਕੇ ਪੂਜਾ ਕਰਦੇ ਹੋਏ ਪ੍ਰਬੰਧਕ।

ਜੈਤੋ (ਸ਼ਗਨ ਕਟਾਰੀਆ):

Advertisement

ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਿੱਚ ਵਿਦਿਆਰਥੀਆਂ ਨੂੰ ਦੀਵਾਲੀ ਦੇ ਮਹੱਤਵ ਤੋਂ ਜਾਣੂੰ ਕਰਵਾਉਣ ਲਈ ‘ਦੀਵਾਲੀ ਉਤਸਵ’ ਮਨਾਇਆ ਗਿਆ। ਅਧਿਆਪਕਾਂ ਨੇ ਕਿਹਾ ਕਿ ਇਹ ਤਿਉਹਾਰ ਅਧਿਆਤਮਿਕ ਤੌਰ ’ਤੇ ਹਨੇਰੇ ’ਤੇ ਚਾਨਣ ਦੀ ਜਿੱਤ, ਅਗਿਆਨਤਾ ’ਤੇ ਗਿਆਨ, ਬੁਰਾਈ ’ਤੇ ਚੰਗਿਆਈ ਅਤੇ ਨਿਰਾਸ਼ਾ ’ਤੇ ਉਮੀਦ ਦਾ ਪ੍ਰਤੀਕ ਹੈ। ਇਸ ਮੌਕੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਤਰ ਹਾਊਸ ‘ਰੰਗੋਲੀ ਮੁਕਾਬਲਾ’ ਕਰਵਾਇਆ ਗਿਆ। ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਵਾਤਾਵਰਨ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਬੱਚਿਆਂ ਨੂੰ ਪਟਾਖਿਆਂ ਤੋਂ ਦੂਰ ਰਹਿ ਕੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਦੀਵਾਲੀ ਪੂਜਾ ਕੀਤੀ ਗਈ ਅਤੇ ਮੌਕੇ ਗਿਆਨ ਮੰਥਨ ਐਜੂਕੇਸ਼ਨਲ ਸਰਵਿਸਿਜ਼ ਦੇ ਡਾਇਰੈਕਟਰ ਬਰਿੰਦਰ ਪਾਲ ਸੇਖੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਕੂਲ ਸਟਾਫ਼ ਨੇ ਭਗਵਾਨ ਗਣੇਸ਼ ਅਤੇ ਲਕਸ਼ਮੀ ਮਾਤਾ ਦੀ ਪੂਜਾ ਕੀਤੀ। ਅੰਤ ਵਿੱਚ ਬਰਿੰਦਰ ਪਾਲ ਸੇਖੋਂ ਨੇ ਸਮੂਹ ਸਕੂਲ ਸਟਾਫ਼ ਨੂੰ ਪ੍ਰਸੰਸਾ ਦੇ ਚਿੰਨ੍ਹ ਵਜੋਂ ਤੋਹਫ਼ੇ ਅਤੇ ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਹਰੀ, ਸਾਫ਼-ਸੁਥਰੀ ਅਤੇ ਸ਼ਾਂਤੀਪੂਰਵਕ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ।

Advertisement
Advertisement