ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਜ਼ੀਫਾ ਪ੍ਰੀਖਿਆ ਵਿੱਚ ਸਿਮਰਜੀਤ ਕੌਰ ਮੋਹਰੀ

07:22 AM Jul 06, 2024 IST
ਵਿਦਿਆਰਥਣ ਸਿਮਰਜੀਤ ਕੌਰ ਦਾ ਸਨਮਾਨ ਕੀਤੇ ਜਾਣ ਦੀ ਝਲਕ।

ਬੋਹਾ:

Advertisement

ਨੈਸ਼ਨਲ ਮੀਨਜ਼ ਕਮ ਮੈਰਿਟ ਸ਼ਕਾਲਰਸ਼ਿਪ ਵਜ਼ੀਫਾ ਪ੍ਰੀਖਿਆ ਵਿੱਚੋਂ ਸਰਕਾਰੀ ਸੈਕੰਡਰੀ ਸਕੂਲ ਗੰਢੂ ਕਲਾਂ ਦੀ ਨੌਂਵੀਂ ਜਮਾਤ ਦੀ ਵਿਦਿਆਰਥਣ ਸਿਮਰਜੀਤ ਕੌਰ ਪੁੱਤਰੀ ਜਨਕ ਸਿੰਘ ਮਾਨਸਾ ਜ਼ਿਲ੍ਹੇ ਵਿਚ ਅਵੱਲ ਰਹੀ ਹੈ। ਸਕੂਲ ਇੰਚਾਰਜ ਸੰਜੀਵ ਕੁਮਾਰ ਅਨੁਸਾਰ ਇਸ ਵਿਦਿਆਰਥਣ ਨੇ ਪੰਜਾਬ ਭਰ ਵਿੱਚੋਂ 24ਵਾਂ ਸਥਾਨ ਹਾਸਿਲ ਕੀਤਾ ਹੈ। ਇਸ ਬੱਚੀ ਨੂੰ ਇਨਾਮ ਵਜੋਂ 12000 ਰੁਪਏ ਪ੍ਰਤੀ ਸਾਲ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਕੁੱਲ 48000 ਰੁਪਏ ਵਜ਼ੀਫਾ ਰਾਸ਼ੀ ਮਿਲੇਗੀ। ਪ੍ਰਿੰਸੀਪਲ ਗੁਰਮੀਤ ਸਿੰਘ ਨੇ ਕਿਹਾ ਕਿ ਵਿਦਿਆਰਥਣ ਦੀ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਸਿਰ ਬੱਝਦਾ ਹੈ। ਵਿਦਿਆਰਥਣ ਨੂੰ ਸਨਮਾਨਿਤ ਕਰਨ ਲਈ ਸਕੂਲ ਵਿੱਚ ਕਰਵਾਏ ਇਕ ਸਮਾਰੋਹ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਨਵਨੀਤ ਕੱਕੜ ਨੇ ਵਿਦਿਆਰਥਣ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement
Advertisement