For the best experience, open
https://m.punjabitribuneonline.com
on your mobile browser.
Advertisement

ਸਿਮਰਨਜੀਤ ਮਾਨ ਵੱਲੋਂ ਸੰਦੌੜ ਸਰਕਲ ਵਿੱਚ ਨੁੱਕੜ ਮੀਟਿੰਗਾਂ

07:13 AM Apr 11, 2024 IST
ਸਿਮਰਨਜੀਤ ਮਾਨ ਵੱਲੋਂ ਸੰਦੌੜ ਸਰਕਲ ਵਿੱਚ ਨੁੱਕੜ ਮੀਟਿੰਗਾਂ
ਪਿੰਡ ਬਿਸ਼ਨਗੜ੍ਹ ਬਈਏਵਾਲ ਵਿੱਚ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ।
Advertisement

ਮੁਕੰਦ ਸਿੰਘ ਚੀਮਾ
ਸੰਦੌੜ, 10 ਅਪਰੈਲ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੰਦੌੜ ਸਰਕਲ ਦੇ ਪਿੰਡਾਂ ਮਹੋਲੀ ਖੁਰਦ, ਮਹੋਲੀ ਕਲਾਂ, ਬਿਸ਼ਨਗੜ੍ਹ, ਸ਼ੇਰਗੜ੍ਹ ਚੀਮਾ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ। ਨੁੱਕੜ ਮੀਟਿੰਗਾਂ ਦੌਰਾਨ ਸ੍ਰੀ ਮਾਨ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਦੇ ਤੌਰ ’ਤੇ ਉਹ ਹਲਕੇ ਦੀ ਤਰੱਕੀ ਲਈ ਕੇਂਦਰ ਤੋਂ ਕਈ ਪ੍ਰਾਜੈਕਟ ਮਨਜ਼ੂਰ ਕਰਵਾਉਣ ਵਿੱਚ ਸਫਲ ਹੋਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਮੁਕੰਮਲ ਬਿਜਲੀ ਨਵੀਨੀਕਰਨ ਲਈ 53 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰਵਾਈ ਗਈ ਹੈ, ਜਿਸ ਨਾਲ ਜ਼ਿਲ੍ਹੇ ਦੇ ਲੋਕਾਂ ਦੀਆਂ ਬਿਜਲੀ ਨਾਲ ਸਬੰਧਤ ਸਾਰੀਆਂ ਮੁਸ਼ਕਿਲਾਂ ਹੱਲ ਹੋਣਗੀਆਂ।
ਉਨ੍ਹਾਂ ਕਿਹਾ ਕਿ ਉਨ੍ਹਾਂ ਬਿਨਾਂ ਪੱਖਪਾਤ ਤੋਂ ਧਰਮਸ਼ਾਲਾਵਾਂ, ਕਬਰਸਤਾਨਾਂ, ਸ਼ਮਸ਼ਾਨ ਘਾਟ, ਗਊਸ਼ਾਲਾਵਾਂ, ਖੇਡ ਮੈਦਾਨ ਦੇ ਨਿਰਮਾਣ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਛੱਪੜਾਂ ਨੂੰ ਪੱਕਾ ਕਰਵਾਉਣ, ਬੱਸ ਅੱਡਿਆਂ ਦੀ ਉਸਾਰੀ ਸਮੇਤ ਹੋਰਨਾਂ ਅਨੇਕਾਂ ਵਿਕਾਸ ਕਾਰਜਾਂ ਲਈ ਗ੍ਰਾਂਟਾ ਦੇ ਖੁੱਲ੍ਹੇ ਗੱਫੇ ਵੰਡੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡ ਪਿੰਡ ਜਾ ਕੇ ਖੇਡ ਕਿੱਟਾਂ ਅਤੇ ਜਿਮ ਦਿੱਤੇ ਗਏ ਹਨ।
ਇਸ ਦੌਰਾਨ ਸ੍ਰੀ ਮਾਨ ਨੇ ਦੱਸਿਆ ਕਿ ਜਲਦੀ ਹੀ ਮਾਲੇਰਕੋਟਲਾ ਵਿੱਚ ਮਰਹੂਮ ਨਵਾਬ ਸ਼ੇਰ ਮੁਹੰਮਦ ਖਾਨ ਦੀ ਯਾਦ ਨੂੰ ਤਾਜਾ ਰੱਖਣ ਲਈ ਇੱਕ ਚੌਕ ਬਣਾਇਆ ਜਾ ਰਿਹਾ ਹੈ, ਜਿਸ ਦੇ ਕੰਮ ਨੂੰ ਮੁਕੰਮਲ ਕਰਵਾ ਕੇ ਮਾਲੇਰਕੋਟਲਾ ਨਿਵਾਸੀਆਂ ਦੇ ਸੁਪਰਦ ਕਰ ਦਿੱਤਾ ਜਾਵੇਗਾ।
ਉਨ੍ਹਾਂ ਆਗਾਮੀ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ ਉਮੀਦਾਵਾਰਾਂ ਦਾ ਸਾਥ ਦੇਣ ਦੀ ਲੋਕਾਂ ਨੂੰ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਪੱਪੂ ਕਲਿਆਣ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਰਕਸ਼ਦੀਪ ਸਿੰਘ ਫੌਜੇਵਾਲ, ਯੂਥ ਆਗੂ ਸੁਖਵਿੰਦਰ ਸਿੰਘ ਬਿਸ਼ਨਗੜ੍ਹ, ਸਰਪੰਚ ਗੁਰਮੁੱਖ ਸਿੰਘ ਫਰਵਾਲੀ, ਸਰਪੰਚ ਬਲਵੀਰ ਸਿੰਘ ਮਹੋਲੀ ਖੁਰਦ, ਦੁਬਈ ਯੂਨਿਟ ਦੇ ਪ੍ਰਧਾਨ ਅਵਤਾਰ ਸਿੰਘ ਚੱਕ, ਪ੍ਰਿਤਪਾਲ ਸਿੰਘ ਬਾਪਲਾ, ਨਗਾਈਆ ਸਿੰਘ ਸੰਦੋੜ, ਸੁਖਵਿੰਦਰ ਸਿੰਘ ਝੁਨੇਰ, ਜਗਰੂਪ ਸਿੰਘ ਚੀਮਾ, ਬਿੱਕਰ ਸਿੰਘ ਧਨੋਂ, ਉਪਿੰਦਰਪ੍ਰਤਾਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×