ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਮਰਨਜੀਤ ਸਿੰਘ ਬਣੇ ਭਾਕਿਯੂ (ਡਕੌਂਦਾ) ਜਾਂਗਪੁਰ ਇਕਾਈ ਦੇ ਪ੍ਰਧਾਨ

07:13 AM Aug 26, 2024 IST
ਜਾਂਗਪੁਰ ਇਕਾਈ ਦੀ ਨਵੀਂ ਚੁਣੀ ਟੀਮ ਜ਼ਿਲ੍ਹਾ ਆਗੂਆਂ ਨਾਲ। - ਫੋਟੋ: ਗਿੱਲ

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, ਮੁੱਲਾਂਪੁਰ, 25 ਅਗਸਤ
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾਈ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਦੀ ਪ੍ਰਧਾਨਗੀ ਹੇਠ ਪਿੰਡ ਜਾਂਗਪੁਰ ਵਿੱਚ ਕਿਸਾਨਾਂ ਦੀ ਇਕੱਤਰਤਾ ਹੋਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਸੀਨੀਅਰ ਮੀਤ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਅਤੇ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਮੌਜੂਦ ਸਨ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਦੇਸ਼ ਭਰ ਵਿੱਚ ਕਿਸਾਨਾਂ ਦੀ ਮੰਦੀ ਹਾਲਤ ਹੈ। ਉਨ੍ਹਾਂ ਕਿਹਾ ਕਿ ਸਭ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਸਰਕਾਰੀ ਖ਼ਰੀਦ ਦੀ ਕਾਨੂੰਨੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕਿਸਾਨੀ ਕਰਜ਼ੇ ਰੱਦ ਕਰਨ, ਲੋਕ ਪੱਖੀ ਨਵੀਂ ਖੇਤੀ ਨੀਤੀ ਲਾਗੂ ਕਰਨ ਲਈ ਇੱਕੋ-ਇੱਕ ਰਾਹ ਕਿਸਾਨੀ ਸੰਘਰਸ਼ ਹੈ।
ਮੀਟਿੰਗ ਵਿੱਚ ਸਰਬਸੰਮਤੀ ਨਾਲ ਸਿਮਰਨਜੀਤ ਸਿੰਘ ਪ੍ਰਧਾਨ, ਰਾਜਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਅੰਮ੍ਰਿਤਪਾਲ ਸਿੰਘ ਸਕੱਤਰ, ਸਤਨਾਮ ਸਿੰਘ ਵਿੱਤ ਸਕੱਤਰ, ਹਰਸ਼ਪ੍ਰੀਤ ਸਿੰਘ, ਪ੍ਰਭਜੋਤ ਸਿੰਘ ਅਤੇ ਤੇਜਿੰਦਰ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਨਵੀਂ ਚੁਣੀ ਟੀਮ ਨੇ ਕਿਸਾਨੀ ਮੰਗਾਂ ਲਈ ਇੱਕਜੁੱਟ ਸੰਘਰਸ਼ ਦਾ ਅਹਿਦ ਦੁਹਰਾਇਆ।

Advertisement

Advertisement