ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਮਰਨਜੀਤ ਸਿੰਘ ਮਾਨ ਨੇ ਲੋੜਵੰਦਾਂ ਨੂੰ ਸਹਾਇਕ ਉਪਕਰਨ ਵੰਡੇ

11:05 AM Dec 25, 2023 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਦਸੰਬਰ
ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਦਿਵਿਆਂਗਜਨ ਲਈ ਚਲਾਈ ਜਾ ਰਹੀ ਅਡਿਪ ਯੋਜਨਾ ਤਹਿਤ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਸੰਗਰੂਰ ਅਤੇ ਅਲਿਮਕੋ ਮੁਹਾਲੀ ਦੇ ਸਹਿਯੋਗ ਨਾਲ ਸਹਾਇਕ ਉਪਕਰਨ ਵੰਡ ਕੈਂਪ ਲਗਾਇਆ ਗਿਆ ਜਿਸ ਵਿਚ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸੰਸਦ ਮੈਂਬਰ ਮਾਨ ਵਲੋਂ ਲਾਭਪਾਤਰੀਆਂ ਨੂੰ ਮੋਟਰਾਈਜ਼ਡ ਟਰਾਈਸਾਈਕਲ, ਵ੍ਹੀਲ ਚੇਅਰ, ਟਰਾਈਸਾਈਕਲ, ਕੰਨਾਂ ਦੀਆਂ ਮਸ਼ੀਨਾਂ, ਬਣਾਉਟੀ ਅੰਗ, ਪੋਲੀਓ ਕਲੀਪਰ, ਸਮਾਰਟ ਫ਼ੋਨ, ਸਮਾਰਟ ਕੇਨ ਆਦਿ ਸਹਾਇਕ ਉਪਕਰਣ ਵੰਡੇ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀ.ਏ.ਸੀ. ਮੈਂਬਰ ਬਹਾਦਰ ਸਿੰਘ ਭਸੌੜ ਹਾਜ਼ਰ ਸਨ।

Advertisement

Advertisement