ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਮਰਨਜੀਤ ਸਿੰਘ ਮਾਨ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ

07:03 AM Apr 26, 2024 IST
ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ।

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 25 ਅਪਰੈਲ
ਸੰਗਰੂਰ ਹਲਕੇ ਦੇ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਨੇ ਅੱਜ ਖਰੀਦ ਕੇਂਦਰਾਂ ਵਿੱਚ ਪਹੁੰਚ ਕੇ ਕਿਸਾਨਾਂ ਤੇ ਮਜ਼ਦੂਰਾਂ ਦਾ ਜਿੱਥੇ ਹਾਲ-ਚਾਲ ਪੁੱਛਿਆ, ਉੱਥੇ ਉਨ੍ਹਾਂ ਖਰੀਦ ਕੇਂਦਰਾਂ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਸੰਸਦ ਮੈਂਬਰ ਮਾਨ ਨੂੰ ਦੱਸਿਆ ਕਿ ਕਣਕ ਦੀ ਬੋਲੀ ਤਾਂ ਹੋ ਰਹੀ ਹੈ ਪਰ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਨੇੜਲੇ ਪਿੰਡ ਕਾਂਝਲਾ ਤੇ ਕਿਲਾ ਹਕੀਮਾ ਵਿੱਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਰਹੇ ਹਨ। ਇਸ ਮੌਕੇ ਮਜ਼ਦੂਰ ਜਗਤਾਰ ਸਿੰਘ ਅਤੇ ਕਾਲਾ ਸਿੰਘ ਤੋਂ ਇਲਾਵਾ ਹੋਰ ਮਜ਼ਦੂਰਾਂ ਨੇ ਕਿਹਾ ਕਿ ਖਰੀਦ ਕੇਂਦਰ ਵਿੱਚ ਪਿਛਲੇ 12 ਅਪਰੈਲ ਤੋਂ ਬਾਅਦ ਕੋਈ ਲਿਫਟਿੰਗ ਨਹੀਂ ਹੋਈ ਜਿਸ ਕਾਰਨ ਖਰੀਦ ਕੇਂਦਰ ਵਿੱਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ। ਉਧਰ ਆੜ੍ਹਤੀਆਂ ਦਾ ਕਹਿਣਾ ਸੀ ਕਿ ਹਰ ਰੋਜ਼ ਟਰੱਕ ਭਰਦੇ ਹਨ ਅਤੇ ਕਣਕ ਦੀ ਲਿਫਟਿੰਗ ਹੋ ਰਹੀ ਹੈ। ਪਿੰਡ ਕਾਂਝਲਾ ਵਿਖੇ ਵੀ ਸਾਂਸਦ ਮੈਂਬਰ ਮਾਨ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਨੇ ਦੱਸਿਆ ਕਿ ਪਾਣੀ ਵਾਲੀ ਮੋਟਰ ਸੜਨ ਕਾਰਨ ਪੀਣ ਵਾਲੇ ਪਾਣੀ ਦੀ ਕਿਸਾਨਾਂ ਨੂੰ ਕਾਫੀ ਦਿੱਕਤ ਮਹਿਸੂਸ ਹੋ ਰਹੀ ਹੈ। ਮਜ਼ਦੂਰ ਔਰਤਾਂ ਨੇ ਦੱਸਿਆ ਕਿ ਇੱਥੇ ਪਖਾਨੇ ਦਾ ਕੋਈ ਪ੍ਰਬੰਧ ਨਹੀਂ ਹੈ। ਉਧਰ ਸਿਮਰਜੀਤ ਸਿੰਘ ਮਾਨ ਨੇ ਇਹਨਾਂ ਮੁਸ਼ਕਲਾਂ ਨੂੰ ਜਲਦੀ ਹੀ ਹੱਲ ਕਰਵਾਉਣ ਦਾ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭਰੋਸਾ ਦਿੱਤਾ।

Advertisement

ਮਾਨ ਵੱਲੋਂ ਮੂਨਕ ਵਿੱਚ ਚੋਣ ਦਫਤਰ ਦਾ ਉਦਘਾਟਨ

ਮੂਨਕ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ| ਇਸ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਸ੍ਰੀ ਮਾਨ ਦੇ ਕਾਫ਼ਲੇ ਦਾ ਭਰਵਾਂ ਸਵਾਗਤ ਕੀਤਾ ਗਿਆ| ਉਦਘਾਟਨ ਮੌਕੇ ਪਾਰਟੀ ਵਰਕਰਾਂ ਤੇ ਸ਼ਹਿਰ ਨਿਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਬਾਦਲ ਦਲ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਝੂਠੇ ਲਾਰੇ ਅਤੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਠੱਗਿਆ, ਲੁੱਟਿਆ ਅਤੇ ਕੁੱਟਿਆ ਹੈ। ਰਹਿੰਦੀ ਖੂੰਹਦੀ ਕਸਰ ਕੇਂਦਰ ਵਿਚਲੀ ਫਿਰਕੂ ਭਾਜਪਾ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਮੁੱਕਰ ਕੇ ਕੱਢ ਦਿੱਤੀ| ਇਹ ਲੋਕ ਸਭਾ ਚੋਣਾਂ ਇਨ੍ਹਾਂ ਲਾਰੇ ਲਾਉਣ ਵਾਲਿਆਂ ਨੂੰ ਸਬਕ ਸਿਖਾਉਣ ਦਾ ਸਹੀ ਸਮਾਂ ਹੈ।

Advertisement
Advertisement
Advertisement