For the best experience, open
https://m.punjabitribuneonline.com
on your mobile browser.
Advertisement

ਸਿਮਰਨਜੀਤ ਸਿੰਘ ਮਾਨ ਨੇ ਲੋਕ ਹੱਕਾਂ ਦੀ ਰਾਖੀ ਲਈ ਸਮਰਥਨ ਮੰਗਿਆ

11:00 AM Apr 07, 2024 IST
ਸਿਮਰਨਜੀਤ ਸਿੰਘ ਮਾਨ ਨੇ ਲੋਕ ਹੱਕਾਂ ਦੀ ਰਾਖੀ ਲਈ ਸਮਰਥਨ ਮੰਗਿਆ
ਇਕੱਠ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ।
Advertisement

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 6 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਪਿੰਡ ਜੈਨਪੁਰ, ਦਰੋਗੇਵਾਲ, ਬਨਭੌਰੀ ਅਤੇ ਭਸੌੜ ਵਿੱਚ ਸੰਗਤ ਦਰਸ਼ਨ ਕੀਤੇ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਸ੍ਰੀ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ|
ਉਪਰੋਕਤ ਪਿੰਡਾਂ ਵਿੱਚ ਇਕੱਠਾਂ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਉਦੇਸ਼ ਲੋਕ ਹੱਕਾਂ ਦੀ ਰਾਖੀ ਲਈ ਪਹਿਰਾ ਦਿੰਦਿਆਂ ਸੂਬੇ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣਾ ਹੈ। ਇਸ ਲਈ ਲੋਕ ਹੱਕਾਂ ਦੀ ਰਾਖੀ ਅਤੇ ਹਲਕੇ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਾਥ ਦਿੱਤਾ ਜਾਵੇ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਚੁੱਕੀ ਹੈ। ਬੇਰੁਜ਼ਗਾਰ ਪਾਣੀ ਵਾਲੀਆਂ ਟੈਂਕੀਆਂ ਅਤੇ ਟਾਵਰਾਂ ਉੱਪਰ ਚੜ੍ਹ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਰਹੇ ਹਨ, ਸੂਬੇ ‘ਚ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ, ਨਕਲੀ ਸ਼ਰਾਬ ਦੀ ਵਿੱਕਰੀ ਦੀ ਗਵਾਹ ਮੁੱਖ ਮੰਤਰੀ ਦੇ ਹਲਕੇ ’ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਹਨ। ਸ੍ਰੀ ਮਾਨ ਨੇ ਆਪਣੇ ਪਿਛਲੇ ਡੇਢ ਸਾਲ ਦੇ ਕਾਰਜਕਾਲ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਦੱਸਿਆ ਕਿ ਹਲਕੇ ਦੀ ਤਰੱਕੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ। ਸ੍ਰੀ ਮਾਨ ਨੇ ਕਿਹਾ ਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਧਰਮ ਦੇ ਨਾਂ ’ਤੇ ਰਾਜਨੀਤੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ’ਚ ਜੁਟੀ ਭਾਜਪਾ ਨੂੰ ਬੇਸਹਾਰਾ ਗਊਆਂ ਦੀ ਸੰਭਾਲ ਕਰਨੀ ਕਿਉਂ ਯਾਦ ਨਹੀਂ ਆਉਂਦੀ। ਇਸ ਮੌਕੇ ਮਾਸਟਰ ਕਰਨੈਲ ਸਿੰਘ ਨਾਰੀਕੇ, ਬਾਬਾ ਹਰਬੰਸ ਸਿੰਘ ਜੈਨਪੁਰ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਦਵਿੰਦਰ ਸਿੰਘ, ਹਰਦੀਪ ਸਿੰਘ ਨਾਰੀਕੇ, ਪਰਮਜੀਤ ਸਿੰਘ ਸਲਾਰ, ਬੀਬੀ ਅਮਰਜੀਤ ਕੌਰ ਧਾਂਦਰਾ ਤੇ ਸੂਬੇਦਾਰ ਜਸਵੰਤ ਸਿੰਘ ਜੈਨਪੁਰ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×