For the best experience, open
https://m.punjabitribuneonline.com
on your mobile browser.
Advertisement

ਝੋਨੇ ਦੀ ਨਾਲੋ-ਨਾਲ ਹੋ ਰਹੀ ਹੈ ਅਦਾਇਗੀ: ਕਟਾਰੂਚੱਕ

10:52 AM Oct 22, 2023 IST
ਝੋਨੇ ਦੀ ਨਾਲੋ ਨਾਲ ਹੋ ਰਹੀ ਹੈ ਅਦਾਇਗੀ  ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।
Advertisement

ਦਵਿੰਦਰ ਸਿੰਘ ਭੰਗੂ
ਰਈਆ, 21 ਅਕਤੂਬਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਵਿਚ 1854 ਮੰਡੀਆਂ ਵਿਚ ਹੁਣ ਤੱਕ 34 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਕਰ ਕੇ 95 ਫ਼ੀਸਦੀ ਝੋਨੇ ਦੀ ਬਣਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਹੋ ਚੁੱਕੀ ਹੈ।
ਮੰਤਰੀ ਕਟਾਰੂਚੱਕ ਅੱਜ ਸਥਾਨਕ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਖ਼ੁਸ਼ ਹਨ। ਸ਼ੈੱਲਰ ਮਾਲਕਾਂ ਦੀ ਹੜਤਾਲ ਕਾਰਨ ਕੁਝ ਸਮੱਸਿਆ ਆਈ ਸੀ ਜਿਸ ਦਾ ਹੱਲ ਹੋ ਗਿਆ ਹੈ। ਰਈਆ ਮੰਡੀ ਦੇ ਫੜ੍ਹਾਂ ਸਬੰਧੀ ਉਨ੍ਹਾਂ ਕਿਹਾ ਕਿ ਇਹ ਅਨਾਜ ਮੰਡੀ ਏਸ਼ੀਆ ਵਿੱਚੋਂ ਦੂਜੇ ਸਥਾਨ ’ਤੇ ਆਉਂਦੀ ਹੈ, ਇਸ ਕਰ ਕੇ ਇੱਥੋਂ ਦੀਆਂ ਘਾਟਾਂ ਨੂੰ ਜਲਦ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਮਜ਼ਦੂਰਾਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ, ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਹੈ। ਉਨ੍ਹਾਂ ਇਹ ਵੀ ਮੰਨਿਆ ਕਿ ਕਿਸਾਨਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਸਬੰਧੀ ਛੋਟੀਆਂ-ਮੋਟੀਆਂ ਕਮੀਆਂ ਤਾਂ ਰਹਿ ਹੀ ਜਾਂਦੀਆਂ ਹਨ। ਮੰਤਰੀ ਨੇ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਨਮੀ ਦੇ ਮਾਮਲੇ ਵਿਚ ਕੋਈ ਤੰਗੀ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜੰਡਿਆਲਾ ਗੁਰੂ ਦੀ ਮੰਡੀ ਦਾ ਵੀ ਜਾਇਜ਼ਾ ਲਿਆ।

Advertisement

ਲਿਫਟਿੰਗ ਨਾ ਹੋਣ ਕਾਰਨ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ

ਧਾਰੀਵਾਲ ’ਚ ਬੋਰੀਆਂ ਦੇ ਢੇਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਆੜ੍ਹਤੀਏ।

ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਸ਼ੈਲਰ ਮਾਲਕਾਂ ਦੀ ਹੜਤਾਲ ਅਤੇ ਬੇਮੌਸਮੀ ਬਾਰਸ਼ ਕਾਰਨ ਇਥੇ ਦਾਣਾ ਮੰਡੀ ਧਾਰੀਵਾਲ ਵਿੱਚੋਂ ਝੋਨੇ ਦੀ ਫਸਲ ਦੀ ਲਿਫਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਧਾਰੀਵਾਲ ਦੇ ਪ੍ਰਧਾਨ ਮੰਗਲ ਸਿੰਘ ਜਫਰਵਾਲ ਤੇ ਹੋਰ ਸਾਥੀਆਂ ਨੇ ਕਿਹਾ ਕਿ ਸ਼ੈਲਰ ਮਾਲਕਾਂ ਦੀ ਦੋਗਲੀ ਨੀਤੀ ਕਾਰਨ ਆੜ੍ਹਤੀ ਅਤੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਲੋਕਲ ਸ਼ੈਲਰ ਮਾਲਕਾਂ ਵਲੋਂ ਬਾਹਰੀ ਜ਼ਿਲ੍ਹਿਆਂ ਦੇ ਆਰ.ਓ.ਪ੍ਰਾਪਤ ਸ਼ੈਲਰ ਮਾਲਕਾਂ ਨੂੰ ਝੋਨਾ ਚੁੱਕਣ ਤੋਂ ਬਗੈਰ ਹੀ ਭਜਾ ਦਿੱਤਾ ਗਿਆ ਹੈ, ਜਦਕਿ ਲੋਕਲ ਸ਼ੈਲਰ ਮਾਲਕ ਆਪਣੀਆਂ ਅਲਾਟ ਮੰਡੀਆਂ ਵਿੱਚੋਂ ਵੇਲੇ ਕੁਵੇਲੇ ਝੋਨਾ ਚੁੱਕ ਕੇ ਆਪਣੇ ਸ਼ੈਲਰਾਂ ’ਤੇ ਸਟੋਰ ਕਰ ਰਹੇ ਹਨ। ਇਨ੍ਹਾਂ ਸ਼ੈਲਰ ਮਾਲਕਾਂ ਨੇ ਲਗਪਗ 60-70 ਹਜ਼ਾਰ ਬੋਰੀਆਂ ਸਟੋਰ ਕਰ ਲਈਆਂ ਹਨ। ਆੜ੍ਹਤੀ ਐਸੋਸੀਏਸ਼ਨ ਧਾਰੀਵਾਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਵਿਭਾਗੀ ਸਬੰਧਿਤ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਲੋਕਲ ਸ਼ੈਲਰ ਮਾਲਕਾਂ ਦੇ ਸ਼ੈਲਰਾਂ ਦੀ ਚੈਕਿੰਗ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਹੈ ਸ਼ੈਲਰ ਮਾਲਕਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਰੂਪ ਸਿੰਘ ਜਫਰਵਾਲ, ਸਕੱਤਰ ਜਸਪਾਲ ਸਿੰਘ ਕੋਟ ਸੰਤੋਖ ਰਾਏ, ਖਜ਼ਾਨਚੀ ਕਰਤਾਰ ਸਿੰਘ ਭੰਗੂ, ਸੁਭਾਸ਼ ਜੰਬਾ, ਗੁਰਵਿੰਦਰ ਸਿੰਘ ਖਹਿਰਾ ਮੌਜੂਦ ਸਨ।

ਬਾਰਦਾਨਾ ਨਾ ਮਿਲਣ ਕਾਰਨ ਕਾਰਨ ਮੰਡੀਆਂ ਵਿੱਚ ਲੱਗੇ ਝੋਨੇ ਦੇ ਅੰਬਾਰ

ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਪੰਜਾਬ ਭਰ ਵਿੱਚ ਪ੍ਰਾਈਵੇਟ ਸ਼ੈਲਰ ਮਾਲਕਾਂ ਦੀ ਹੜਤਾਲ ਚੱਲਣ ਕਾਰਨ ਮੰਡੀਆਂ ਵਿੱਚ ਝੋਨੇ ਦੀ ਚੁਕਾਈ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਬੇਸ਼ੱਕ ਹੁਣ ਸ਼ੈਲਰ ਮਾਲਕਾਂ ਦੀ ਹੜਤਾਲ ਖ਼ਤਮ ਹੋ ਚੁੱਕੀ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆੜ੍ਹਤੀ ਯੂਨੀਅਨ ਦੇ ਪ੍ਰਧਾਨ ਠਾਕੁਰ ਬਲਰਾਜ ਸਿੰਘ, ਹਰਦੇਵ ਸਿੰਘ ਸਠਿਆਲੀ ਅਤੇ ਲਖਵਿੰਦਰ ਸਿੰਘ ਭੱਟੀਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਇੱਕ ਮੀਟਿੰਗ ਸਥਾਨਕ ਨਿੱਜੀ ਪੈਲੇਸ ਵਿੱਚ ਹੋਈ ਹੈ ਜਿਸ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਦਾ ਕੰਮ ਠੱਪ ਹੋਣ ਕਾਰਨ ਝੋਨੇ ਦੇ ਲੱਗੇ ਅੰਬਰਾਂ ਦਾ ਮੁੱਦਾ ਵਿਚਾਰਿਆ ਗਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਬਾਰਦਾਨਾ ਨਹੀਂ ਮਿਲ ਰਿਹਾ। ਉਨ੍ਹਾਂ ਨੂੰ ਮੰਡੀਆਂ ਵਿੱਚ ਸਮੇਂ ਸਿਰ ਬਾਰਦਾਨਾ ਉਪਲਬਧ ਕਰਵਾਇਆ ਜਾਵੇ।

Advertisement
Author Image

sukhwinder singh

View all posts

Advertisement
Advertisement
×