ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੰਗਾਪੁਰ: ਉਪ ਪ੍ਰਧਾਨ ਮੰਤਰੀ ਲਾਰੈਂਸ ਵੱਲੋਂ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ

07:48 AM Aug 01, 2023 IST

ਸਿੰਗਾਪੁਰ, 31 ਜੁਲਾਈ
ਇੱਥੋਂ ਦੇ ਉਪ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨੇ ਕਿਹਾ ਕਿ ਸਿੰਗਾਪੁਰ ਵਿੱਚ ਸਿੱਖਾਂ ਨੇ ਆਪਣੀ ਸੰਸਕ੍ਰਿਤੀ, ਧਰਮ ਤੇ ਵਿਸ਼ੇਸ਼ ਪਛਾਣ ਕਾਇਮ ਰੱਖਦਿਆਂ ਵੱਖੋ-ਵੱਖਰੇ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਹ ਇੱਥੇ ਸਿੱਖ ਸਲਾਹਕਾਰ ਬੋਰਡ (ਐੱਸਏਬੀ) ਦੀ 75ਵੀਂ ਵਰ੍ਹੇਗੰਢ ਮੌਕੇ ਦਿੱਤੇ ਗਏ ਰਾਤ ਦੇ ਖਾਣੇ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ,‘ਸਰਕਾਰ ਦੇ ਪੱਖ ਤੋਂ ਅਸੀਂ ਇਸ ਫ਼ਿਰਕੇ ਨਾਲ ਇਸ ਨੇੜਲੀ ਭਾਗੀਦਾਰੀ ਦੀ ਸ਼ਲਾਘਾ ਕਰਦੇ ਹਾਂ ਤੇ ਇਸ ਨੂੰ ਅਹਿਮੀਅਤ ਦਿੰਦੇ ਹਾਂ। ਬਾਕੀ ਫ਼ਿਰਕਿਆਂ ਦੀ ਤੁਲਨਾ ਵਿੱਚ ਤੁਹਾਡੀ ਗਿਣਤੀ ਘੱਟ ਹੋ ਸਕਦੀ ਹੈ ਪਰ ਸਿੰਗਾਪੁਰ ਵਿੱਚ ਤੁਹਾਡਾ ਯੋਗਦਾਨ ਕਿਤੇ ਵੱਧ ਹੈ।’ ਉਨ੍ਹਾਂ ਤਿੰਨ ਵਰ੍ਹੇ ਪਹਿਲਾਂ ਸਾਲ 2020 ਵਿੱਚ ਕਰੋਨਾ ਮਹਾਮਾਰੀ ਦੌਰਾਨ ਮੁਲਕ ਵਿੱਚ ਵਧੀਆਂ ਨਸਲੀ ਘਟਨਾਵਾਂ ਦਾ ਜ਼ਿਕਰ ਕੀਤਾ। -ਪੀਟੀਆਈ

Advertisement

Advertisement