ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੰਗਾਪੁਰ: ਨਾਬਾਲਗ ਲੜਕੀ ਨਾਲ ਛੇੜਛਾੜ ਦੇ ਦੋਸ਼ ਹੇਠ ਭਾਰਤੀ ਨੂੰ ਕੈਦ

07:32 AM Sep 04, 2024 IST

ਸਿੰਗਾਪੁਰ, 3 ਸਤੰਬਰ
ਸਿੰਗਾਪੁਰ ਵਿੱਚ 52 ਸਾਲਾ ਭਾਰਤੀ ਨਾਗਰਿਕ ਨੂੰ ਆਪਣੇ ਜਾਣ-ਪਛਾਣ ਵਾਲੇ ਪਰਿਵਾਰ ਦੀ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ 14 ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਿੰਗਾਪੁਰ ’ਚ 14 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਛੇੜਛਾੜ ਕਰਨ ’ਤੇ ਮੁਲਜ਼ਮ ਨੂੰ ਪੰਜ ਸਾਲ ਤੱਕ ਦੀ ਕੈਦ, ਜੁਰਮਾਨਾ, ਡੰਡਿਆਂ ਨਾਲ ਕੁੱਟਮਾਰ ਜਾਂ ਅਜਿਹੀ ਕੋਈ ਵੀ ਸਜ਼ਾ ਦਿੱਤੀ ਜਾ ਸਕਦੀ ਹੈ। ਇਸ ਮਾਮਲੇ ਵਿੱਚ ਮੁਲਜ਼ਮ 50 ਸਾਲ ਤੋਂ ਵੱਧ ਉਮਰ ਦਾ ਹੋਣ ਕਾਰਨ ਉਸ ਦੀ ਡੰਡਿਆਂ ਨਾਲ ਕੁੱਟਮਾਰ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ। ਸਥਾਨਕ ਅਖਬਾਰ ਮੁਤਾਬਕ ਮੁਲਜ਼ਮ ਨੇ ਦੋਸ਼ ਕਬੂਲ ਕਰ ਲਿਆ ਹੈ। ਮੁਲਜ਼ਮ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਗਿਆ ਅਤੇ ਉੱਤਰੀ ਸਿੰਗਾਪੁਰ ਦੇ ਸੇਮਬਾਵਾਂਗ ਵਿੱਚ ਉਸ ਨਾਲ ਛੇੜਛਾੜ ਕੀਤੀ। -ਪੀਟੀਆਈ

Advertisement

Advertisement