ਗਾਇਕ ਐਮੀ ਵਿਰਕ ਨੇ ਹੰਸਾਲੀ ਸਾਹਿਬ ਮੱਥਾ ਟੇਕਿਆ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 19 ਜੂਨ
ਪੰਜਾਬ ਦੇ ਮਸ਼ਹੂਰ ਗਾਇਕ ਕਲਾਕਾਰ ਐਮੀ ਵਿਰਕ ਨੇ ਹੰਸਾਲੀ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਤਪ ਅਸਥਾਨ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਉਸ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿੱਚ ਲਾਇਆ ਅਤੇ ਗਰੀਬਾਂ, ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕਾਰਜ ਕੀਤੇ। ਉਸ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਮੁੱਢ ਤੋਂ ਹੀ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਣ ਆਉਂਦਾ ਰਹਿੰਦਾ ਹੈ।
ਇਸ ਮੌਕੇ ਸੰਤ ਪਰਮਜੀਤ ਸਿੰਘ ਨੇ ਉਸ ਨੂੰ ਸਰੋਪਾ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਮਾਨਵਤਾ ਦੀ ਸੇਵਾ ਨੂੰ ਪਹਿਲ ਦਿੰਦੇ ਸਨ ਅਤੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਦਰਸਾਏ ਰਸਤੇ ਤੇ ਚੱਲਣ ਦਾ ਸੰਦੇਸ਼ ਦਿੰਦੇ ਸਨ। ਇਸ ਮੌਕੇ ਗੁਰਨੀਤ ਸਾਹਨੀ, ਪ੍ਰਦੀਪਪਾਲ, ਬੇਅੰਤ ਸਿੰਘ ਮਾਵੀ, ਪਵਨਦੀਪ ਸਿੰਘ, ਤਰਨਜੋਤ ਸਿੰਘ ਸਿੱਧੂ, ਪ੍ਰਧਾਨ ਸਾਧੂ ਰਾਮ ਭਟਮਾਜਰਾ, ਰਜਿੰਦਰ ਸਿੰਘ ਗਰੇਵਾਲ, ਗੁਰਦੇਵ ਸਿੰਘ ਡੰਘੇੜੀਆਂ, ਮਹਿੰਦਰ ਸਿੰਘ ਮਨੇਜਰ, ਮੋਹਨ ਸਿੰਘ, ਪਿਆਰਾ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।