ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਾਇਕਾ ਅਸੀਸ ਕੌਰ ਦਾ ਗੀਤ ‘ਲਹਿੰਦਾ ਚੜ੍ਹਦਾ ਪੰਜਾਬ’ ਰਿਲੀਜ਼

08:22 AM Feb 18, 2024 IST
ਗੀਤ ਦਾ ਪੋਸਟਰ ਲੋਕ ਅਰਪਣ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। -ਫੋਟੋ: ਚਿੱਲਾ

ਐਸ.ਏ.ਐਸ.ਨਗਰ(ਮੁਹਾਲੀ)

Advertisement

ਪੰਜਾਬੀ ਗਾਇਕਾ ਅਸੀਸ ਕੌਰ ਦਾ ਗੀਤ ‘ਲਹਿੰਦਾ ਚੜ੍ਹਦਾ ਪੰਜਾਬ’ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਰਿਲੀਜ਼ ਕੀਤਾ ਗਿਆ। ਇਸ ਗੀਤ ਦਾ ਸੰਗੀਤ ਮਿਸਟਰ ਡਾਪ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਗੀਤ ਦੇ ਵੀਡੀਓ ਡਾਇਰੈਕਟਰ ਬੌਬੀ ਬਾਜਵਾ ਹਨ। ਇਸ ਗੀਤ ਦੇ ਪ੍ਰੋਡਿਊਸਰ ਅਤੇ ਪ੍ਰੇਰਣਾ ਸਰੋਤ ਸਮਾਜ ਸੇਵੀ ਸਰਵਜੀਤ ਸਿੰਘ ਹਨ। ਗੀਤ ਦੇ ਕਾਸਟਿਊਮ ਡਿਜ਼ਾਇਨ ਗੁਨੀਤ ਕੌਰ ਵੱਲੋਂ ਕੀਤੇ ਗਏ ਹਨ। ਗੀਤ ਦੀ ਪ੍ਰੋਡਕਸ਼ਨ ਧੀਰਜ ਰਾਜਪੂਤ, ਕੋਰੀਓਗ੍ਰਾਫੀ ਮਨਦੀਪ ਮੈਂਡੀ ਅਤੇ ਐਡੀਟਿੰਗ ਰਾਜਾ ਫ਼ਿਲਮ ਵੱਲੋਂ ਕੀਤੀ ਗਈ ਹੈ। ਇਹ ਗੀਤ ਯੂ-ਟਿਊਬ ਲਿੰਕ ‘ਅਸੀਸ ਰਿਕਾਰਡਜ਼’ ਵਲੋਂ ਰਿਲੀਜ਼ ਕੀਤਾ ਗਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਗਾਇਕਾ ਅਸੀਸ ਕੌਰ ਨੂੰ ਇਸ ਗੀਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਗੀਤ ਸਮੇਂ ਦੀ ਲੋੜ ਹਨ ਤੇ ਨੌਜਵਾਨਾਂ ਨੂੰ ਆਪਣੀ ਵਿਰਾਸਤ ਤੋਂ ਜਾਣੂ ਕਰਾਉਂਦੇ ਹਨ। -ਖੇਤਰੀ ਪ੍ਰਤੀਨਿਧ

Advertisement
Advertisement
Advertisement