ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ‘ਅਟੈਚ’ ਹੋਇਆ ਰਿਲੀਜ਼
03:15 PM Aug 30, 2024 IST
Advertisement
ਜੋਗਿੰਦਰ ਸਿੰਘ ਮਾਨ
ਮਾਨਸਾ, 30 ਅਗਸਤ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ‘ਅਟੈਚ' ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ 1 ਮਿੰਟ 'ਚ 1 ਲੱਖ ਵਿਊਜ਼ ਮਿਲੇ ਅਤੇ ਪੰਜ ਘੰਟਿਆਂ ਵਿਚ ਇਸ ਗੀਤ ਨੂੰ 27 ਲੱਖ ਲੋਕਾਂ ਨੇ ਦੇਖਿਆ ਹੈ। ਸਿੱਧੂ ਦੇ ਪ੍ਰਸ਼ੰਸਕ ਹਮੇਸ਼ਾ ਹੀ ਉਨ੍ਹਾਂ ਦੇ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਇਹ ਸ਼ੁਭਦੀਪ ਸਿੰਘ ਸਿੱਧੂ ਦਾ ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ 8ਵਾਂ ਗੀਤ ਹੈ। ਇਸ ਨਵੇਂ ਗੀਤ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਦਿੱਤੀ ਗਈ ਸੀ। ਇਸ ਗੀਤ ਵਿਚ ਸਟੀਲ ਬੈਂਗਲਸ ਅਤੇ ਬ੍ਰਿਟਿਸ਼ ਰੈਪਰ ਫਰੈਡੋ ਨੇ ਹਿੱਪ-ਹੌਪ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ।
Advertisement
ਯੂਟਿਊਬ ਤੇ ਸਿੱਧੂ ਮੂਸੇਵਾਲਾ ਦੇ ਵੱਡੀ ਗਿਣਤੀ ਪ੍ਰਸ਼ਸੰਕਾਂ ਵੱਲੋਂ ਉਸਨੂੰ ਯਾਦ ਕਰਦਿਆਂ ਭਾਵਨਾਤਮਕ ਕੁਮੈਂਟ ਅਤੇ ਸੰਦੇਸ਼ ਸਾਂਝੇ ਕੀਤੇ ਗਏ ਹਨ।
Advertisement