For the best experience, open
https://m.punjabitribuneonline.com
on your mobile browser.
Advertisement

ਮੋਗਾ-ਕੋਟਕਪੂਰਾ ਰੋਡ ’ਤੇ ਸਿੰਘਾਂਵਾਲਾ ਟੌਲ ਪਲਾਜ਼ਾ ਅੱਜ ਹੋਵੇਗਾ ਬੰਦ

07:45 AM Jul 05, 2023 IST
ਮੋਗਾ ਕੋਟਕਪੂਰਾ ਰੋਡ ’ਤੇ ਸਿੰਘਾਂਵਾਲਾ ਟੌਲ ਪਲਾਜ਼ਾ ਅੱਜ ਹੋਵੇਗਾ ਬੰਦ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜੁਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਟੌਲ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ ਦਿੰਦਿਆਂ 5 ਜੁਲਾਈ ਨੂੰ ਮੋਗਾ-ਕੋਟਕਪੂਰਾ ਰੋਡ ਉੱਤੇ ਸਥਿਤ ਸਿੰਘਾਂਵਾਲਾ ਟੌਲ ਪਲਾਜ਼ੇ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਗੱਲ ਦਾ ਖੁਲਾਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕੀਤਾ। ਸਿੰਘਾਂਵਾਲਾ ਟੌਲ ਪਲਾਜ਼ੇ ਨੂੰ ਬੰਦ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਸਵੇਰੇ ਉੱਥੇ ਪਹੁੰਚ ਰਹੇ ਹਨ। ਜਿਨ੍ਹਾਂ ਵੱਲੋਂ ਅਧਿਕਾਰਤ ਤੌਰ ’ਤੇ ਇਸ ਟੌਲ ਪਲਾਜ਼ੇ ਨੂੰ ਬੰਦ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਟੌਲ ਪਲਾਜ਼ੇ ਦੀ ਮਿਆਦ ਇਸੇ ਮਹੀਨੇ ਖ਼ਤਮ ਹੋ ਜਾਣੀ ਹੈ, ਪਰ ਮੁੱਖ ਮੰਤਰੀ ਕੁਝ ਤਕਨੀਕੀ ਕਾਰਨਾਂ ਦੇ ਚਲਦਿਆਂ ਸਮੇਂ ਤੋਂ ਪਹਿਲਾਂ ਬੰਦ ਕਰ ਰਹੇ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ 9 ਟੌਲ ਪਲਾਜ਼ੇ ਬੰਦ ਕਰਵਾਏ ਜਾ ਚੁੱਕੇ ਹਨ। ਹੁਣ ਇਹ 10ਵਾਂ ਟੌਲ ਪਲਾਜ਼ਾ ਬੰਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਟੌਲ ਪਲਾਜ਼ੇ ਦੇ ਬੰਦ ਹੋਣ ਨਾਲ ਲੋਕਾਂ ਦੀ ਜੇਬ੍ਹ ’ਤੇ ਰੋਜ਼ਾਨਾ ਪੈਣ ਵਾਲਾ 4.5 ਲੱਖ ਰੁਪਏ ਦਾ ਬੋਝ ਘਟੇਗਾ।

Advertisement

Advertisement
Tags :
Author Image

joginder kumar

View all posts

Advertisement
Advertisement
×