ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਵਰੇਜ ਸਮੱਸਿਆ ਦੇ ਹੱਲ ਲਈ ਸਿੰਗਲਾ ਨੇ ਆਰਜ਼ੀ ਪ੍ਰਬੰਧ ਕਰਵਾਏ

06:29 AM Apr 28, 2024 IST
ਚੱਲ ਰਹੇ ਕਾਰਜ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਡਾ. ਵਿਜੈ ਸਿੰਗਲਾ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 27 ਅਪਰੈਲ
ਸ਼ਹਿਰ ’ਚ ਲੰਮੇ ਸਮੇਂ ਤੋਂ ਸੀਵਰੇਜ ਦੇ ਗੰਦੇ ਪਾਣੀ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਨੇ ਜਦੋਂ ਸੰਘਰਸ਼ ਦਾ ਝੰਡਾ ਬੁਲੰਦ ਕੀਤਾ ਤਾਂ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਅੱਜ ਆਰਜ਼ੀ ਤੌਰ ’ਤੇ ਸੀਵਰੇਜ ਦੇ ਗੰਦੇ ਪਾਣੀ ਤੋਂ ਨਿਜਾਤ ਦਿਵਾਉਣ ਲਈ ਯਤਨ ਆਰੰਭ ਕਰ ਦਿੱਤੇ। ਇਸ ਤੋਂ ਪਹਿਲਾਂ ਇਸ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸ਼ਹਿਰ ਦੇ ਮੁੱਖ ਬਾਜ਼ਾਰ ’ਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਰੋਸ ਵਜੋਂ ਬੰਦ ਕਰ ਕੇ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੇ ਇਸ ਸਮੱਸਿਆ ਦੇ ਹੱਲ ਤੱਕ ਪੰਜਾਬ ਸਰਕਾਰ ਦੀ ਵਿਰੋਧਤਾ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ।
ਇਸ ਸਮੱਸਿਆ ਨੂੰ ਮੁੱਖ ਰੱਖਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਪਿਛਲੇ ਸਮੇਂ ਤੋਂ ਉੱਚ ਅਧਿਕਾਰੀਆਂ ਨੂੰ ਨਾਲ ਲੈ ਕਈ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸੀਵਰੇਜ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਇੱਕ ਮੀਟਿੰਗ ਮੁੱਖ ਮੰਤਰੀ ਦਫ਼ਤਰ ਵਿੱਚ ਹੋਈ, ਜਿਸ ’ਤੇ ਫੌਰੀ ਐਕਸ਼ਨ ਲੈਂਦੇ ਹੋਏ ਸਰਕਾਰੀ ਜ਼ਮੀਨ ਦੇ ਕੁੱਝ ਹਿੱਸੇ ਨੂੰ ਪੁੱਟਕੇ ਉਸ ਵਿੱਚ ਸੀਵਰੇਜ ਦੇ ਪਾਣੀ ਨੂੰ ਸਟੋਰ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਨੂੰ ਪਾਣੀ ਸਟੋਰ ਕਰਨ ਲਈ ਪੁੱਟਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਦੱਸਿਆ ਗਿਆ ਕਿ ਮੀਟਿੰਗ ਤੋਂ ਬਾਅਦ ਦਫ਼ਤਰ ਵੱਲੋਂ ਦਿਸ਼ਾ-ਨਿਰਦੇਸ਼ਾਂ ਤੇ ਸਬੰਧਤ ਉੱਚ ਅਧਿਕਾਰੀਆਂ ਨਾਲ ਸਲਾਹ ਮਸ਼ਵਰਾ ਕਰ ਕੇ ਜਗ੍ਹਾ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਜੇਸੀਬੀ ਮਸ਼ੀਨਾਂ ਲਗਾ ਕੇ ਟੋਆ ਪੁੱਟਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਉਮੀਦ ਹੈ ਕਿ ਅਗਲੇ ਕੁੱਝ ਦਿਨਾਂ ਤੱਕ ਇੱਥੇ ਸੀਵਰੇਜ ਦਾ ਪਾਣੀ ਸੁੱਟਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੁੱਝ ਹੀ ਦਿਨਾਂ ਵਿੱਚ ਹੀ ਸ਼ਹਿਰ ਵਾਸੀਆਂ ਨੂੰ ਇਸ ਦਾ ਨਤੀਜਾ ਸਾਹਮਣੇ ਆਉਣਾ ਸ਼ੁਰੂ ਹੋ ਜਾਵੇਗਾ।

Advertisement

Advertisement
Advertisement