ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੰਗਲਾ ਵੱਲੋਂ ਮਨਪ੍ਰੀਤ ਨੂੰ ਪ੍ਰਚਾਰ ’ਚ ਸਰਗਰਮ ਹੋਣ ਲਈ ਪੱਤਰ

07:19 AM May 04, 2024 IST

ਪੱਤਰ ਪ੍ਰੇਰਕ
ਬਠਿੰਡਾ, 3 ਮਈ
ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹੁਣ ਚੋਣ ਮੈਦਾਨ ਵਿੱਚ ਉਤਰਨਾ ਪੈ ਸਕਦਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਉਹ ਆਪਣੀ ਬਠਿੰਡਾ ਟੀਮ ਨੂੰ ਸਾਬਕਾ ਮੇਅਰ ਰਮਨ ਗੋਇਲ ਸਮੇਤ ਭਾਜਪਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਕਹਿਣ। ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਦੁਆ ਕਰਦੇ ਹਨ ਉਹ ਤੰਦਰੁਸਤ ਹੋਣਗੇ। ਸ੍ਰੀ ਸਿੰਗਲਾ ਨੇ ਕਿਹਾ ਕਿ ਸਾਬਕਾ ਮੇਅਰ ਰਮਨ ਗੋਇਲ ਸਮੇਤ ਉਨ੍ਹਾਂ ਦੇ ਨਜ਼ਦੀਕੀ ਛੇ ਸੱਤ ਕੌਂਸਲਰਾਂ ਨਾਲ ਪਾਰਟੀ ਵੱਲੋਂ ਰਾਬਤਾ ਕਾਇਮ ਕੀਤਾ ਗਿਆ ਹੈ ਪਰ ਆਗੂਆਂ ਦਾ ਕਹਿਣਾ ਹੈ ਕਿ ਉਹ ਮਨਪ੍ਰੀਤ ਬਾਦਲ ਦੇ ਹੁਕਮਾਂ ਦੀ ਉਡੀਕ ਕਰ ਰਹੇ ਹਨ। ਗੌਰਤਲਬ ਹੈ ਕਿ ਸਿੰਗਲਾ ਤੇ ਮਨਪ੍ਰੀਤ ਦਰਮਿਆਨ ਸਭ ਕੁਝ ਠੀਕ ਨਹੀਂ ਹੈ।

Advertisement

Advertisement
Advertisement